ਦਿੱਲੀ 'ਚ ਭਾਰੀ ਬਹੁਮਤ ਨਾਲ 'ਆਪ' ਬਣਾਵੇਗੀ ਫਿਰ ਤੋਂ ਸਰਕਾਰ: ਚੇਅਰਮੈਨ ਕਰਮਜੀਤ
- Admin Default
- 03 Feb, 2025 07:50
ਦਿੱਲੀ 'ਚ ਭਾਰੀ ਬਹੁਮਤ ਨਾਲ 'ਆਪ' ਬਣਾਵੇਗੀ ਫਿਰ ਤੋਂ ਸਰਕਾਰ: ਚੇਅਰਮੈਨ ਕਰਮਜੀਤ
'ਆਪ' ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਨੇ ਅੱਜ ਤੱਕ ਜੋ ਕਿਹਾ ਹੈ, ਉਹ ਕਰਕੇ ਦਿਖਾਇਆ
ਮਾਲੇਰਕੋਟਲਾ
ਦਿੱਲੀ ਵਿੱਚ 5 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ 'ਆਪ' ਇੱਕ ਵਾਰ ਫਿਰ ਤੋਂ ਸਰਕਾਰ ਬਣਾਉਣ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਮਾਨ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸਾਫ-ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ।
ਉਨ੍ਹਾਂ ਕਿਹਾ ਕਿ 'ਆਪ' ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਨੇ ਅੱਜ ਤੱਕ ਜੋ ਕਿਹਾ ਹੈ, ਉਹ ਕਰਕੇ ਦਿਖਾਇਆ ਹੈ। ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਾਥ ਮਿਲ ਰਿਹਾ ਹੈ।
ਚੇਅਰਮੈਨ ਕਰਮਜੀਤ ਨੇ ਕਿਹਾ ਕਿ ਦਿੱਲੀ ਵਿੱਚ 'ਆਪ' ਵੱਲੋਂ ਪਿਛਲੇ 10 ਸਾਲਾਂ ਵਿੱਚ ਦਿੱਲੀ ਨਿਵਾਸੀਆਂ ਦੇ ਬੁਨਿਆਦੀ ਸੁਧਾਰ ਅਤੇ ਵਿਕਾਸ ਲਈ ਅਹਿਮ ਨੀਤੀਆਂ ਤਿਆਰ ਕਰਕੇ ਲੋਕਾਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ, ਸਿੱਖਿਆ, ਫਰੀ ਬਿਜਲੀ, ਪਾਣੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਆਉਣ ਵਾਲੀ 5 ਫ਼ਰਵਰੀ ਨੂੰ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ। ਘਰ-ਘਰ ਪ੍ਰਚਾਰ ਕਰਦੇ ਹੋਏ 'ਆਪ' ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਕੀਤੇ ਗਏ ਮਿਸਾਲੀ ਕਾਰਜਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਦਿੱਲੀ ਦੇ ਵੋਟਰ ਆਮ ਆਦਮੀ ਪਾਰਟੀ ਨੂੰ ਦਿੱਲੀ ਦੇ ਵਿਕਾਸ ਲਈ ਇੱਕ ਵਾਰ ਫਿਰ ਤੋਂ ਵੋਟਾਂ ਪਾ ਕੇ ਜਿਤਾਉਣ।
Source babushahi







