:

ਖੁਦਕੁਸ਼ੀ ਕਰ ਚੁੱਕੀ ਭੈਣ ਨੂੰ ਇਨਸਾਫ ਦਿਵਾਉਣ ਲਈ ਭਰਾ ਨੇ ਟਾਵਰ 'ਤੇ ਚੜ੍ਹ ਕੇ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ

0

ਖੁਦਕੁਸ਼ੀ ਕਰ ਚੁੱਕੀ ਭੈਣ ਨੂੰ ਇਨਸਾਫ ਦਿਵਾਉਣ ਲਈ ਭਰਾ ਨੇ ਟਾਵਰ 'ਤੇ ਚੜ੍ਹ ਕੇ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ

 ਭਦੌੜ ਬਰਨਾਲਾ

ਹਲਕਾ ਭਦੌੜ ਦੇ  ਪਿੰਡ ਉਗੋਕੇ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਸੇ ਪਿੰਡ ਦੇ ਇੱਕ ਵਿਅਕਤੀ ਨੇ ਅਨਾਜ ਮੰਡੀ ਵਿੱਚ ਬਣੇ ਟਾਵਰ ਦੇ ਉੱਪਰ ਚੜ੍ਹ ਕੇ ਪੈਟਰੋਲ ਦੀ ਬੋਤਲ ਲੈ ਕੇ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ। ਉਸਨੇ ਧਮਕੀ ਦਿੱਤੀ ਕਿ ਅਗਰ ਉਸਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਆਤਮ ਹੱਤਿਆ ਕਰ ਲਵੇਗਾ।
 ਜਾਣਕਾਰੀ ਦਿੰਦੇ ਹੋਏ ਟਾਵਰ 'ਤੇ ਚੜ੍ਹੇ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਜਸਵਿੰਦਰ ਕੌਰ ਨੇ ਬੀਤੇ ਦਿਨ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਦਾ ਕਾਰਨ ਉਸ ਦਾ ਪਿੰਡ ਦੀਆਂ ਕੁਝ ਔਰਤਾਂ ਨਾਲ ਪੈਸਿਆਂ ਦਾ ਲੈਣ-ਦੇਣ ਸੀ। ਜਿਸ 'ਤੇ ਪੁਲਿਸ ਨੇ ਇਹ ਖੁਦਕੁਸ਼ੀ ਦਾ ਮਾਮਲਾ ਦਰਜ ਕਰ ਲਿਆ। ਧਾਰਾ 174 ਤਹਿਤ ਕਾਰਵਾਈ ਕਰਕੇ ਇਸ ਮਾਮਲੇ ਨੂੰ ਰਫਾ-ਦਫਾ ਕਰ ਲਿਆ ਗਿਆ। ਉਸ ਨੇ ਦੋਸ਼ ਲਾਇਆ ਕੀ ਪਿੰਡ ਦੇ ਹੀ ਕੁਝ ਬੰਦਿਆਂ ਕਰਕੇ ਉਸ ਦੀ ਭੈਣ ਇਸ ਲਈ ਉਨਾਂ ਤੇ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ ਪਰੰਤੂ ਪੁਲਿਸ ਨੇ ਇਸ ਮਾਮਲੇ ਵਿੱਚ ਉਹਨਾਂ ਦੀ ਨਹੀਂ ਸੁਣੀ। ਜਿਸ ਕਾਰਨ ਇਸ ਮਾਮਲੇ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਉਹ ਆਪਣੀ ਭੈਣ ਨੂੰ ਇਨਸਾਫ ਦਵਾ ਕੇ ਰਹੇਗਾ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਉਸ ਦੀ ਭੈਣ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ,  ਅਤੇ ਉਸ ਦੀ ਭੈਣ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਆਪਣਾ ਧਰਨਾ ਇਸੇ ਤਰ੍ਹਾਂ ਜਾਰੀ ਰੱਖਣਗੇ।ਜੇਕਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਈ ਤਾਂ ਉਹ ਪੈਟਰੋਲ ਪਾ ਕੇ ਖੁਦਕੁਸ਼ੀ ਕਰ ਲਵੇਗਾ।

 ਇਸ ਸਬੰਧੀ ਜਦੋਂ ਥਾਣਾ ਸ਼ਹਿਣਾ ਦੇ ਇੰਚਾਰਜ ਅੰਮ੍ਰਿਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜਦੋਂ ਇਸ ਵਿਅਕਤੀ ਦੀ ਭੈਣ ਨੇ ਖੁਦਕੁਸ਼ੀ ਕਰ ਲਈ ਹੈ ਤਾਂ ਉਸ ਦੇ ਸਾਰੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਮੌਕੇ ਤੇ ਪੁਲਿਸ ਪਾਰਟੀ ਅਤੇ ਪਿੰਡ ਦੇ ਪਤਵੰਤੇ ਲੋਕ ਪਹੁੰਚੇ ਹੋਏ ਹਨ। ਉਸ ਨੂੰ ਹੇਠਾਂ ਉਤਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਉਹ ਟਾਵਰ ਦੇ ਉੱਪਰ ਹੀ ਚੜ੍ਹਿਆ ਹੋਇਆ।