ਵਿਧਾਇਕ ਸ਼ੈਰੀ ਕਲਸੀ ਵਲੋਂ ਮੈਲਟਨ, ਆਸਟਰੇਲੀਆ ਤੋਂ ਸੰਸਦ ਮੈਂਬਰ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ
- Admin Default
- 17 Feb, 2025 10:23
ਵਿਧਾਇਕ ਸ਼ੈਰੀ ਕਲਸੀ ਵਲੋਂ ਮੈਲਟਨ, ਆਸਟਰੇਲੀਆ ਤੋਂ ਸੰਸਦ ਮੈਂਬਰ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ
ਆਸਟੇਰਲੀਆ ਦੀ ਸੰਸਦੀ ਗਵਰਨਸ ਅਤੇ ਪੰਜਾਬ ਦੇ ਮਹਾਨ ਪਿਛੋਕੜ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਕੀਤੀ ਵਿਚਾਰ ਚਰਚਾ
ਬਟਾਲਾ
: ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੋ ਆਸਟਰੇਲੀਆ ਗਏ ਹੋਏ ਹਨ, ਉਨਾਂ ਵਲੋਂ ਮੈਲਟਨ , ਆਸਟਰੇਲੀਆ ਤੋਂ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਵਲੋਂ ਉਨਾਂ ਨੂੰ ਆਸਟੇਰਲੀਆ ਦੀ ਸੰਸਦੀ ਗਵਰਨਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਵਿਕਟੋਰੀਆ ਪਾਰਲੀਮੈਂਟ ਦਾ ਦੌਰਾ ਕਰਵਾਇਆ ਗਿਆ ਅਤੇ ਪੰਜਾਬ ਦੇ ਮਹਾਨ ਪਿਛੋਕੜ ਬਾਰੇ ਵਿਚਾਰ ਚਰਚਾ ਕੀਤੀ ਗਈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਸਟੇਰਲੀਆਂ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਗੁਣਾ ਨਾਲ ਵਿਸ਼ੇਸ ਰੁਤਬਾ ਹਾਸਲ ਕੀਤਾ ਹੈ ਅਤੇ ਪੰਜਾਬ ਦਾ ਨਾਮ ਉੱਚਾ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਅਮਨ ਸਾਂਤੀ ਦੇ ਮੁੱਦਈ ਹਨ, ਜਿਸ ਕਾਰਨ ਉਨਾਂ ਨੂੰ ਦੁਨੀਆ ਭਰ ਵਿੱਚ ਪਿਆਰ ਕੇ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਵਲੋਂ ਮਿਲੇ ਮਾਣ-ਸਨਮਾਨ ਦਾ ਧੰਨਵਾਦ ਕਰਦਿਆਂ ਆਸਟਰੇਲੀਆ ਅਤੇ ਪੰਜਾਬ ਦੋਵਾਂ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀ ਲੋੜ ’ਤੇ ਜੋਰ ਦਿੱਤਾ। ਉਨਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ, ਖੇਤੀਬਾੜੀ, ਖੇਡ ਉਦਯੋਗ, ਪਸ਼ੂ ਚਾਰਾ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ।
ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਦੇਸ਼ੀ ਕੰਪਨੀਆਂ ਨੂੰ ਆਪਣੇ ਕਾਰੋਬਾਰ ਫੈਲਾਉਣ ਲਈ ਵਧੀਆਂ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆ ਅਤੇ ਉੱਤਮ ਉਦਯੋਗਿਕ ਅਤੇ ਕੰਮ ਕਾਜ ਵਿਧੀਆਂ ਨਾਲ ਲੈਸ ਢੁੱਕਵੇਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਦੇ ਬੂਹੇ ਹਮੇਸ਼ਾ ਖੁੱਲ੍ਹੇ ਹਨ।
Source babushahi







