:

CM ਮਾਨ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ


CM ਮਾਨ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

- ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ
- ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ
- ਸੰਗਰੂਰ ਦੇ ਮੈਡੀਕਲ ਕਾਲਜ ਦਾ ਨਿਰਮਾਣ ਛੇਤੀ ਹੋਵੇਗਾ ਸ਼ੁਰੂ, ਸਾਰੀਆਂ ਰੁਕਾਵਟਾਂ ਦੂਰ ਹੋਈਆਂ

ਸੰਗਰੂਰ

- ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਸਮੇਤ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਉਪਰੰਤ ਇੱਥੇ ਰਣਬੀਰ ਕਾਲਜ ਵਿਖੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ 7 ਜ਼ਿਲ੍ਹਿਆਂ ਸੰਗਰੂਰ, ਬਰਨਾਲਾ, ਬਠਿੰਡਾ, ਮਲੇਰਕੋਟਲਾ, ਮਾਨਸਾ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਸਫਾਈ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਖਰੀਦੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਸਫ਼ਾਈ ਸਹੂਲਤਾਂ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵੱਖ ਵੱਖ ਸ਼ਹਿਰਾਂ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨਰੀ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸ਼ਹਿਰਾਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੀਵਰੇਜ ਦੀ ਸਫਾਈ ਲਈ ਨਵੀਆਂ ਮਸ਼ੀਨਾਂ ਆਉਣ ਨਾਲ ਹੁਣ ਸਫਾਈ ਕਰਮੀਆਂ ਨੂੰ ਸੀਵਰੇਜ ਸਾਫ ਕਰ ਲਈ ਮੈਨਹੋਲ ਵਿੱਚ ਨਹੀਂ ਉਤਰਨਾ ਪਵੇਗਾ ਸਗੋਂ ਉਹਨਾਂ ਨੂੰ ਮਸ਼ੀਨਾਂ ਨਾਲ ਸੀਵਰੇਜ ਦੀ ਸਫਾਈ ਕਰਨ ਵਾਸਤੇ ਸਿਖਲਾਈ ਦਿੱਤੀ ਜਾਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਬਹੁਤ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।



Source babushahi