ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ; ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ - ਹਰਜੋਤ ਬੈਂਸ
- Admin Default
- 27 Feb, 2025 06:55
ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ; ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ - ਹਰਜੋਤ ਬੈਂਸ
• ਪੰਜਾਬ ਸਰਕਾਰ ਨੇ ਸੀ.ਬੀ.ਐਸ.ਈ. ਵੱਲੋਂ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਉਤੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ
• ਸਿੱਖਿਆ ਮੰਤਰੀ ਨੇ ਸੀ.ਬੀ.ਐਸ.ਈ. ਦੇ ਨਵੇਂ ਪ੍ਰੀਖਿਆ ਪੈਟਰਨ 'ਤੇ ਜਤਾਇਆ ਸਖ਼ਤ ਇਤਰਾਜ਼, ਸਿੱਖਿਆ ਦੇ ਖੇਤਰ ‘ਚੋਂ ਪੰਜਾਬੀ ਨੂੰ ਅਣਗੌਲਿਆ ਕਰਨ ਦੀ ਕੋਝੀ ਚਾਲ ਦੱਸਿਆ
• ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਤੋਂ ਬਾਅਦ ਸੀ.ਬੀ.ਐਸ.ਈ. ਨੇ ਦਿੱਤਾ ਸਪੱਸ਼ਟੀਕਰਨ
• ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ ਹੈ ਬਲਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਾਸਤ ਦੀ ਪ੍ਰਤੀਕ ਹੈ: ਹਰਜੋਤ ਬੈਂਸ
ਚੰਡੀਗੜ੍ਹ
- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵੱਲੋਂ ਨਵਾਂ ਪ੍ਰੀਖਿਆ ਪੈਟਰਨ ਲਿਆ ਕੇ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਦੀ "ਸੋਚ-ਸਮਝੀ ਸਾਜ਼ਿਸ਼" ਵਿਰੁੱਧ ਪੰਜਾਬ ਸਰਕਾਰ ਵੱਲੋਂ ਦਲੇਰਾਨਾ ਕਦਮ ਚੁੱਕਦਿਆਂ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਗਿਆ ਹੈ, ਭਾਵੇਂ ਸਕੂਲ ਕਿਸੇ ਵੀ ਵਿਦਿਅਕ ਬੋਰਡ ਨਾਲ ਸਬੰਧਤ ਰੱਖਦਾ ਹੋਵੇ। ਇਸ ਨੋਟੀਫਿਕੇਸ਼ਨ ਮੁਤਾਬਕ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟਾਂ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ।
Source babushahi







