ਡੇਰਾ ਬਾਬਾ ਨਾਨਕ ਨਗਰ ਕੌਂਸਲ ਚੌਣਾਂ
- Admin Default
- 02 Mar, 2025 06:14
ਡੇਰਾ ਬਾਬਾ ਨਾਨਕ ਨਗਰ ਕੌਂਸਲ ਚੌਣਾਂ
ਸ਼ਰਾਰਤੀ ਅੰਸਰਾਂ ਦੀ ਹੋਏਗੀ ਡੰਡਾ ਪਰੇਡ, 350 ਪੁਲਿਸ ਮੁਲਾਜ਼ਮ ਤੈਨਾਤ
ਗੁਰਦਾਸਪੁਰ
: ਡੇਰਾ ਬਾਬਾ ਨਾਨਕ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਹੋ ਰਹੀਆਂ ਹਨ ਅਤੇ ਅੱਜ ਵੋਟਾਂ ਪੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕੁੱਲ 13 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 10 ਥਾਵਾਂ ਉੱਪਰ 13 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਦੇਰ ਸ਼ਾਮ ਨਤੀਜੇ ਵੀ ਘੋਸ਼ਿਤ ਕਰ ਦਿੱਤੇ ਜਾਣਗੇ।
ਨਗਰ ਕੌਂਸਲ ਡੇਰਾ ਬਾਬਾ ਦੇ ਕੁੱਲ 7812 ਵੋਟਰ ਹਨ, ਜਿਨ੍ਹਾਂ ਵਿੱਚ 3992 ਮਰਦ ਅਤੇ 3820 ਔਰਤਾਂ ਵੋਟਰ ਹਨ । ਬਾਬਾ ਨਾਨਕ ਨਗਰ ਕੌਂਸਲ ਚੋਣ ਵਿੱਚ 37 ਉਮੀਦਵਾਰ ਚੋਣ ਲੜ ਰਹੇ ਹਨ।
ਉਥੇ ਹੀ ਪੁਲਿਸ ਵੱਲੋਂ ਕਿਸੇ ਵੀ ਅਨੁਸੂਖਾਵੀ ਘਟਨਾ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਜ਼ਿਲਾ ਬਟਾਲਾ ਦੇ ਕੁਲ 350 ਕਰਮਚਾਰੀ ਨਗਰ ਕੌਂਸਲ ਚੋਣਾਂ ਦੌਰਾਨ ਤੈਨਾਤ ਕੀਤੇ ਗਏ ਹਨ ਅਤੇ ਐਸਪੀ ਸਤਿੰਦਰ ਕੌਰ ਦਾ ਕਹਿਣਾ ਹੈ ਕਿ ਕਿਸੇ ਵੀ ਸ਼ਰਾਰਤੀ ਅਨਸਰ ਦੀ ਕਿਸੇ ਵੀ ਤਰ੍ਹਾਂ ਦੀ ਗਲਤ ਹਰਕਤ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਨੇ ਵੀ ਸ਼ਰਾਰਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਦੀ ਡੰਡਾ ਪਰੇਡ ਕੀਤੀ ਜਾਵੇਗੀ।
ਦੂਜੇ ਪਾਸੇ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀਆਂ ਚੋਣਾਂ ਵਿੱਚ 9 ਵਜੇ ਤੱਕ 14.2% ਵੋਟ ਪੋਲ ਹੋ ਚੁੱਕੀ ਸੀ । ਉੱਥੇ ਹੀ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਣ ਪਹੁੰਚੇ । ਇਸ ਮੌਕੇ ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਹਰ ਪਾਰਟੀ ਨਗਰ ਕੌਂਸਲ ਚੋਣਾਂ ਲੜ ਰਹੀ ਹੈ ਜਦਕਿ ਪਹਿਲਾ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਇਕੱਲੇ ਚੋਣ ਲੜਦੇ ਸਨ ਅਤੇ ਆਪਣੀ ਨਗਰ ਕੌਂਸਲ ਬਣਾਉਂਦੇ ਸਨ । ਉਹਨਾਂ ਕਿਹਾ ਕਿ 12 ਸਾਲ ਬਾਅਦ ਨਗਰ ਕੌਂਸਲ ਚੋਣਾਂ ਹੋਣ ਕਾਰਨ ਡੇਰਾ ਬਾਬਾ ਨਾਨਕ ਹਲਕੇ ਦੇ ਲੋਕਾਂ ਵਿੱਚ ਵੀ ਭਾਰੀ ਉਤਸਾਹ ਹੈ ।
Source babushahi







