ਪੰਜ ਮਾਰਚ ਦੇ ਮੋਰਚੇ ਨੂੰ ਅਸਫਲ ਕਰਨ ਲਈ ਕਿਸਾਨ ਆਗੂਆਂ ਦੀ ਫੜੋ ਫੜੀ ਜਾਰੀ
- Admin Default
- 04 Mar, 2025 04:46
ਪੰਜ ਮਾਰਚ ਦੇ ਮੋਰਚੇ ਨੂੰ ਅਸਫਲ ਕਰਨ ਲਈ ਕਿਸਾਨ ਆਗੂਆਂ ਦੀ ਫੜੋ ਫੜੀ ਜਾਰੀ
ਚੰਡੀਗੜ੍ਹ
ਪੰਜ ਮਾਰਚ ਨੂੰ ਕਿਸਾਨ ਆਗੂਆਂ ਵੱਲੋਂ ਚੰਡੀਗੜ੍ਹ ਵਿੱਚ ਲਾਏ ਜਾਣ ਵਾਲੇ ਮੋਰਚੇ ਨੂੰ ਅਸਫਲ ਕਰਨ ਲਈ ਪੰਜਾਬ ਪੁਲਿਸ ਅੱਜ ਸਵੇਰ ਤੜਕੇ ਤੋਂ ਹੀ ਕਿਸਾਨ ਆਗੂਆਂ ਦੀ ਫੜੋ ਫੜੀ ਕਰ ਰਹੀ ਹੈ। ਪੰਜਾਬ ਦੇ ਸਾਰੇ ਜਿਲਿਆਂ ਵਿੱਚੋਂ ਕਿਸਾਨ ਆਗੂਆਂ ਦੇ ਫੜੇ ਜਾਣ ਦੀਆਂ ਖਬਰਾਂ ਆ ਰਹੀਆਂ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿੱਚ ਮੋਰਚਾ ਲਗਾਉਣ ਦੀ ਚੇਤਾਵਨੀ ਦਿੱਤੀ ਗਈ ਹੈ। ਜਿਸ ਦੇ ਚਲਦੇ ਇਸ ਨੂੰ ਅਸਫਲ ਕਰਨ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਬੈਠਕ ਹੋਈ ਸੀ ਜੋ ਬੇਨਤੀਆਂ ਨਿਕਲੀ ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਬੈਠਕ ਵਿੱਚੋਂ ਉੱਠ ਕੇ ਚਲੇ ਗਏ। ਜਿਸ ਤੋਂ ਬਾਅਦ ਵਿਰੋਧ ਹੋਰ ਵਧ ਗਿਆ ਹੁਣ ਇਸ ਨੂੰ ਸ਼ਾਂਤ ਕਰਨ ਲਈ ਇਸ ਤਰ੍ਹਾਂ ਦਾ ਵਧੀਕੀ ਕੀਤੀ ਜਾ ਰਹੀ ਹੈ ਜੋ ਕਿ ਬਿਲਕੁਲ ਗਲਤ ਹੈ।







