:

ਨੌਜਵਾਨ ਦਾ ਬੇਰਹਿਮੀ ਨਾਲ ਕਤਲ


ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਪਟਿਆਲਾ

ਸਨੌਰੀ ਅੱਡੇ ਦੀ ਲੱਕੜ ਮੰਡੀ ਨੇੜੇ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਕਿਰਚ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੇਹਰ ਸਿੰਘ ਵਾਸੀ ਲੱਕੜ ਮੰਡੀ, ਸਨੌਰੀ ਅੱਡਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, ਕੇਹਰ ਸਿੰਘ ਆਪਣੇ ਸਾਥੀ ਅਤੇ ਭਰਾ ਸ਼ਾਮ ਸਿੰਘ ਨਾਲ ਲੱਕੜ ਮੰਡੀ ਵਿੱਚ ਲੇਬਰ ਦਾ ਕੰਮ ਕਰਕੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਮੁਹੱਲੇ ਦੇ ਹੀ ਕੁਝ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਕੇਹਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਸ਼ਾਮ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ ਦਾ ਮੁੱਖ ਕਾਰਨ ਪੁਰਾਣੀ ਰੰਜਿਸ਼ ਸੀ। ਪੁਲਿਸ ਨੇ ਕੁੱਲ 5 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।







Source babushahi