ਬਰਨਾਲਾ ਵਿੱਚ ਗੈਂਗਸਟਰ ਅਤੇ ਪੁਲਿਸ ਵਿਚਾਲੇ ਚੱਲੀ ਗੋਲੀ
- Repoter 11
- 13 May, 2025 08:35
ਬਰਨਾਲਾ ਵਿੱਚ ਗੈਂਗਸਟਰ ਅਤੇ ਪੁਲਿਸ ਵਿਚਾਲੇ ਚੱਲੀ ਗੋਲੀ
ਬਰਨਾਲਾ
ਬਰਨਾਲਾ ਦੇ ਪੁਲਿਸ ਸਟੇਸ਼ਨ ਟੱਲੇਵਾਲ ਦੇ ਅਧੀਨ ਪੈਂਦੇ ਏਰੀਆ ਦੇ ਵਿੱਚ ਪੁਲਿਸ ਅਤੇ ਇੱਕ ਮੋਟਰਸਾਈਕਲ ਸਵਾਰ ਗੈਂਗਸਟਰ ਦੇ ਵਿਚਾਲੇ ਗੋਲੀ ਚੱਲੀ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ।
ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਥਾਣਾ ਟੱਲੇਵਾਲ ਦੇ ਐਸਐਚਓ ਜਗਜੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਵੱਲੋਂ ਬਰਨਾਲਾ ਮੋਗਾ ਹਾਈਵੇ ਤੋਂ ਪਿੰਡ ਵਿਧਾਤਾ ਲਿੰਕ ਸੜਕ ਉੱਪਰ ਨਾਕਾ ਲਗਾਇਆ ਗਿਆ ਸੀ ਜਿਸ ਦੌਰਾਨ ਇੱਕ ਬਾਈਕ ਤੇ ਸਵਾਰ ਹੋ ਕੇ ਇੱਕ ਵਿਅਕਤੀ ਆ ਰਿਹਾ ਸੀ। ਚੈਕਿੰਗ ਅਤੇ ਪੁੱਛ ਗਿੱਛ ਲਈ ਉਸ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹ ਰੁਕਿਆ ਨਹੀਂ। ਉਸ ਨੇ ਪੁਲਿਸ ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਫਤਾਰ ਵੀ ਕਰ ਲਿਆ। ਗੈਂਗਸਟਰ ਸੁੱਖਾ ਦੁਨੇਕੇ ਦੇ ਗੈਂਗ ਦਾ ਇਹ ਫੜਿਆ ਗਿਆ ਦੋਸ਼ੀ ਮੈਂਬਰ ਹੈ। ਇਸ ਦਾ ਨਾਮ ਲਵਪ੍ਰੀਤ ਸਿੰਘ ਉਰਫ਼ ਜੈਂਡੋ ਵਾਸੀ ਮਹਿਲ ਖੁਰਦ ਵਜੋਂ ਹੋਈ ਹੈ। ਇਹ ਵਿਅਕਤੀ ਤੇ ਕਈ ਪਰਚੇ ਦਰਜ ਹਨ ਅਤੇ ਇੱਕ ਕੇਸ ਵਿੱਚ ਭਗੌੜਾ ਵੀ ਹੈ। ਦੋਸ਼ੀ ਨੇ ਪੁਲਿਸ ਤੇ ਦੋ ਫਾਇਰ ਕੀਤੇ ਹਨ ਇੱਕ ਫਾਇਰ ਪੁਲਿਸ ਦੀ ਗੱਡੀ ਤੇ ਲੱਗਿਆ ਹੈ ਜਦਕਿ ਪੁਲਿਸ ਦਾ ਕੋਈ ਵੀ ਕਰਮਚਾਰੀ ਜਾਂ ਅਫਸਰ ਜਖਮੀ ਨਹੀਂ ਹੋਇਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋਸ਼ੀ ਦੀ ਲੱਤ ਤੇ ਗੋਲੀ ਲੱਗੀ ਹੈ। ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।