:

ਬਰੇਕਿੰਗ – ਆਮ ਆਦਮੀ ਪਾਰਟੀ ਨੇ ਆਪਣੇ ਹੀ ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਦਬੋਚਿਆ, ਲੁਧਿਆਣਾ ਜਿਮਣੀ ਚੋਣਾਂ ਨਾਲ ਜੋੜ ਕੇ ਦੇਖ ਰਹੇ ਨੇ ਲੋਕ


ਬਰੇਕਿੰਗ – ਆਮ ਆਦਮੀ ਪਾਰਟੀ ਨੇ ਆਪਣੇ ਹੀ ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਦਬੋਚਿਆ, ਲੁਧਿਆਣਾ ਜਿਮਣੀ ਚੋਣਾਂ ਨਾਲ ਜੋੜ ਕੇ ਦੇਖ ਰਹੇ ਨੇ ਲੋਕ 

ਜਲੰਧਰ

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਇੱਕ ਗ੍ਰਿਫਤਾਰ ਕੀਤਾ। ਮੁਡਲੀ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਹਨਾਂ ਤੇ ਦੋਸ਼ ਸੀ ਕਿ ਉਹ ਨਿਗਮ ਵੱਲੋਂ ਆਮ ਲੋਕਾਂ ਨੂੰ ਨੋਟਿਸ ਭਿਜਵਾ ਦਿੰਦੇ ਸਨ ਅਤੇ ਨੋਟਸ ਦਾ ਰਾਜੀਨਾਮਾ ਕਰਾਉਣ ਦੇ ਬਦਲੇ ਪੈਸੇ ਲੈਂਦੇ ਸਨ। ਪਿਛਲੇ ਲੰਬੇ ਸਮੇਂ ਤੋਂ ਇਹ ਕੰਮ ਚੱਲ ਰਿਹਾ ਸੀ। ਫਿਲਹਾਲ ਉਹਨਾਂ ਤੇ ਭ੍ਰਿਸ਼ਟਾਚਾਰ ਦਾ ਪਰਚਾ ਦਰਜ ਹੋ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਹੋ ਗਈ ਹੈ। ਉਹਨਾਂ ਦੀ ਗ੍ਰਿਫਤਾਰੀ ਦੇ ਵੀ ਖਬਰ ਦੱਸੀ ਜਾ ਰਹੀ ਹੈ। 

ਆਮ ਲੋਕ ਇਸ ਨੂੰ ਲੁਧਿਆਣਾ ਜਿਮਣੀ ਚੋਣ ਨਾਲ ਜੋੜ ਕੇ ਦੇਖ ਰਹੇ ਹਨ। ਪੰਜਾਬ ਸਰਕਾਰ ਲੁਧਿਆਣਾ ਜਿਮਨੀ ਚੋਣਾਂ ਵਿੱਚ ਆਪਣੇ ਆਪ ਨੂੰ ਭ੍ਰਿਸ਼ਟਾਚਾਰ ਵਿਰੋਧੀ ਕਹਿ ਕੇ ਪੇਸ਼ ਕਰਨਾ ਚਾਹੁੰਦੀ ਹੈ। ਲੋਕ ਸਭਾ ਹਲਕਾ ਸੰਗਰੂਰ ਦੀਆਂ ਜਿਮਣੀ ਚੋਣਾਂ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਆਪਣੇ ਹੀ ਮਾਨਸਾ ਦੇ ਐਮਐਲਏ ਅਤੇ ਪੰਜਾਬ ਸਰਕਾਰ ਦੇ ਮੰਤਰੀ ਉੱਪਰ ਭ੍ਰਿਸ਼ਟਾਚਾਰ ਦੇ ਕਾਰਵਾਈ ਕੀਤੀ ਗਈ ਸੀ। ਉਸ ਵਕਤ ਮੁੱਖ ਮੰਤਰੀ ਪੰਜਾਬ ਨੇ ਜੋ ਕੁਝ ਉਹਨਾਂ ਤੇ ਇਲਜ਼ਾਮ ਲਾਏ ਸੀ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਕਿਤੇ ਵੀ ਉਸ ਦਾ ਜ਼ਿਕਰ ਨਹੀਂ ਸੀ।