:

ਬਰਨਾਲਾ ਜ਼ਿਲ੍ਹੇ ਦੇ ਅਕਾਲੀ ਆਗੂ ਪੁਲਿਸ ਨੇ ਫੜੇ


ਬਰਨਾਲਾ ਜ਼ਿਲ੍ਹੇ ਦੇ ਅਕਾਲੀ ਆਗੂ ਪੁਲਿਸ ਨੇ ਫੜੇ 

ਬਰਨਾਲਾ

 ਜਿਲਾ ਬਰਨਾਲਾ ਦੇ ਅਕਾਲੀ ਆਗੂ ਜੋ ਕਿ ਸੂਬੇ ਦੇ ਸਾਬਕਾ ਕੈਬਨਟ ਮੰਤਰੀ ਅਤੇ ਅਕਾਲੀ ਦਲ ਦੇ ਵੱਡੇ ਆਗੂ ਵਿਕਰਮਜੀਤ ਸਿੰਘ ਮਜੀਠੀਆ ਦੀ ਵਿਜੀਲੈਂਸ ਵਿਖੇ ਹੋਣ ਵਾਲੀ ਪੇਸ਼ੀ ਦੇ ਸੰਬੰਧ ਵਿੱਚ ਚੰਡੀਗੜ੍ਹ ਵੱਲ ਕੂਚ ਕਰ ਰਹੇ ਸੀ ਉਹਨਾਂ ਨੂੰ ਬੜਬੜ ਟੋਲ ਪਲਾਜਾ ਵਿਖੇ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਉਹਨਾਂ ਨੂੰ ਕਿਸੇ ਲੈ ਲਿਆ ਹੈ। ਦੱਸ ਦਈਏ ਕਿ ਅਕਾਲੀ ਆਗੂ ਅਕਾਲੀ ਦਲ ਦੇ ਰੱਖੇ ਵਿਰੋਧ ਪ੍ਰਦਰਸ਼ਨ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ। ਇਸ ਮੌਕੇ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਕੌਂਸਲ ਦੇ ਸਾਬਕਾ ਜਿਲਾ ਪ੍ਰਧਾਨ ਸੰਜੀਵ ਸ਼ੋਰੀ,  ਸੋਨੀ ਜਾਗਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ। ਕਿਸੇ ਵੀ ਪੰਜਾਬ ਦੇ ਵਿਅਕਤੀ ਨੂੰ ਆਪਣੇ ਦੇਸ਼ ਦੀ ਰਾਜਧਾਨੀ ਵਿੱਚ ਜਾਣ ਦਾ ਪੂਰਨ ਅਧਿਕਾਰ ਹੈ ਅਤੇ ਹਰ ਵਿਅਕਤੀ ਆਪਣੀ ਮਰਜ਼ੀ ਨਾਲ ਕਿਤੇ ਆ ਜਾ ਸਕਦਾ ਹੈ ਲੇਕਿਨ ਸਰਕਾਰ ਦੀ ਇਹ ਹਰਕਤ ਤੋਂ ਇਹ ਸਾਬਤ ਹੋ ਗਿਆ ਹੈ ਕਿ ਸਰਕਾਰ ਪੂਰੀ ਤਰਹਾਂ ਬੁਖਲਾ ਗਈ ਹੈ। ਅਤੇ ਅਕਾਲੀ ਆਗੂਆਂ ਤੋਂ ਡਰ ਰਹੀ ਹੈ। ਉਹਨਾਂ ਕਿਹਾ ਕਿ ਇਸ ਦਾ ਨਤੀਜਾ ਉਹਨਾਂ ਨੂੰ ਸਾਲ 2027 ਦੀਆਂ ਚੋਣਾਂ ਵਿੱਚ ਭੁਗਤਨਾ ਪਵੇਗਾ। ਇਸ ਮੌਕੇ ਤੇ ਪੁਲਿਸ ਵੱਲੋਂ ਸੰਜੀਵ ਸ਼ੋਰੀ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੋਨੀ ਜਾਗਲ, ਸੁਖਪਾਲ ਸਿੰਘ ਰਪਾਣਾ, ਬੇਅੰਤ ਸਿੰਘ ਬਾਠ, ਜੱਸਾ ਸਿੱਧੂ, ਵੀਰਿੰਦਰ ਸਿੰਘ ਲੱਕੀ, ਰਣਦੀਪ ਸਿੰਘ, ਚੇਅਰਮੈਨ ਕਰਮਜੀਤ ਸਿੰਘ ਧੌਲਾ, ਜਗਰਾਜ ਸਿੰਘ, ਕੁਲਦੀਪ ਸਿੰਘ ਢਿੱਲਵਾਂ, ਸੁਖਵਿੰਦਰ ਸਿੰਘ, ਅਮਨਦੀਪ ਸਿੰਘ, ਗੁਰਸੇਵਕ ਰਾਏਸਰ, ਗੁਰਪਿਆਰ ਭੱਠਲ, ਕਰਮਜੀਤ ਸਿੰਘ, ਭੋਲਾ ਸਿੰਘ ਭੂਰੇ, ਗੁਰਮੀਤ ਸਿੰਘ ਬਰਨਾਲਾ,  ਸੁਖਪ੍ਰੀਤ ਸਿੰਘ , ਸਤਿਗੁਰ ਸਿੰਘ, ਅਮਨਿੰਦਰ ਸਿੰਘ, ਅਵਤਾਰ ਸਿੰਘ ਅਤੇ ਸਰਬਜੀਤ ਸਿੰਘ ਵਰਗੇ ਆਗੂਆਂ ਨੂੰ ਗ੍ਰਿਫਤਾਰ ਕੀਤਾ।