ਪੰਜਾਬ ਵਿੱਚ ਬੇਲਗਾਮ ਕਾਨੂੰਨ ਵਿਵਸਥਾ, ਦਿਨ ਦਿਹਾੜੇ ਗੈਂਗਸਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
- Admin Default
- 07 Jul, 2025 13:44
ਪੰਜਾਬ ਵਿੱਚ ਬੇਲਗਾਮ ਕਾਨੂੰਨ ਵਿਵਸਥਾ, ਦਿਨ ਦਿਹਾੜੇ ਗੈਂਗਸਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਚੰਡੀਗੜ੍ਹ
ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬੇਲਗਾਮ ਹੋ ਚੁੱਕੀ ਹੈ। ਦਿਨ ਦਿਹਾੜੇ ਅਬੋਹਰ ਵਿੱਚ ਨਿਊ ਵੀਅਰ ਵੈੱਲ ਟੇਲਰਜ਼ ਦੇ ਮਾਲਕ ਸੰਜੇ ਵਰਮਾ ਦਾ ਕਤਲ ਕਰ ਦਿੱਤਾ ਗਿਆ। ਇਸ ਕਤਲ ਦੇ ਨਾਲ ਪੂਰੇ ਪੰਜਾਬ ਵਿੱਚ ਸਹਿਮ ਦਾ ਮਾਹੌਲ ਹੈ। ਇਸ ਦੀ ਜ਼ਿੰਮੇਦਾਰੀ ਲਾਰੰਸ ਗੈਂਗ ਨੇ ਲਈ ਹੈ। ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਅੱਜ ਪੰਜਾਬ ਦੇ ਡਾਕਟਰ, ਕਲਾਕਾਰ ਅਤੇ ਖਿਡਾਰੀਆਂ ਸਮੇਤ ਸਾਰੇ ਕਾਰੋਬਾਰੀ ਬਦਮਾਸ਼ਾਂ ਵੱਲੋਂ ਮਿਲ ਰਹੀਆਂ ਜਬਰੀ ਵਸੂਲੀ ਦੀਆਂ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ।
ਮੈਂ ਇਸ ਬੇਰਹਿਮ ਕਤਲ ਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਵਰਮਾ ਪਰਿਵਾਰ ਨਾਲ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ। ਸਰਕਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਵੇ ।
ਲਾਰੈਂਸ ਗੈਂਗ ਨੇ ਲਈ ਜਿੰਮੇਵਾਰੀ
ਉਥੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਲਈ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਹੋਇਆ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲਿਆ ਹੈ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਤੇ ਸਵਾਲ ਖੜੇ ਕੀਤੇ ਹਨ।







