:

ਅੱਜ ਤੋਂ ਤਿੰਨ ਦਿਨਾਂ ਲਈ ਨਹੀਂ ਚੱਲਣਗੀਆਂ ਪੰਜਾਬ ਵਿੱਚ ਸਰਕਾਰੀ ਬੱਸਾਂ


ਅੱਜ ਤੋਂ ਤਿੰਨ ਦਿਨਾਂ ਲਈ ਨਹੀਂ ਚੱਲਣਗੀਆਂ ਪੰਜਾਬ ਵਿੱਚ ਸਰਕਾਰੀ ਬੱਸਾਂ 

ਚੰਡੀਗੜ੍ਹ 

ਅੱਜ ਤੋਂ ਤਿੰਨ ਦਿਨਾਂ ਲਈ ਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਨਹੀਂ ਚੱਲਣੀਆਂ। ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ ਹੋ ਗਈ ਹੈ। ਪਿਛਲੇ ਲੰਬੇ ਸਮੇਂ ਤੋਂ ਸੂਬਾ ਸਰਕਾਰ ਨਾਲ ਸਰਕਾਰੀ ਕਰਮਚਾਰੀ ਸੰਘਰਸ਼ ਕਰ ਰਹੇ ਹਨ ਕੱਚੇ ਕਰਮਚਾਰੀਆਂ ਦਾ ਦੋਸ਼ ਹੈ ਕਿ ਸਰਕਾਰ ਉਹਨਾਂ ਨੂੰ ਪੱਕੀ ਨੌਕਰੀ ਨਹੀਂ ਦੇ ਰਹੀ ਬਲਕਿ ਉਹ ਕੰਮ ਪੱਕੇ ਕਰਮਚਾਰੀਆਂ ਜਿੰਨਾ ਹੀ ਕਰ ਰਹੇ ਹਨ ਅਤੇ ਉਹਨਾਂ ਦਾ ਲਗਾਤਾਰ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਸਰਕਾਰ ਨਾਲ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਚੱਲ ਰਹੀਆਂ ਮੀਟਿੰਗਾਂ ਵਿੱਚ ਕੋਈ ਸਿੱਟਾ ਨਾ ਨਿਕਲਣ ਤੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਹੋਏ ਕਰਮਚਾਰੀ ਅੱਜ ਤਿੰਨ ਦਿਨਾਂ ਲਈ ਹੜਤਾਲ ਤੇ ਚਲੇ ਗਏ ਹਨ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇ ਉਹਨਾਂ ਦੀ ਮੰਗ ਨਾ ਮੰਨੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਆਪਣੇ ਇਸ ਸੰਘਰਸ਼ ਨੂੰ ਉਹ ਹੋਰ ਤੇਜ਼ ਕਰਨਗੇ। ਇਹ ਹੜਤਾਲ ਨਾਲ ਵੱਡੀ ਸੰਖਿਆ ਵਿੱਚ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।