ਅੱਤਵਾਦੀ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦਿੱਤੀ ਹੈ, 15 ਅਗਸਤ ਨੂੰ ਹਮਲੇ ਦੀ ਧਮਕੀ
- Repoter 11
- 07 Aug, 2025 11:57
ਅੱਤਵਾਦੀ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦਿੱਤੀ ਹੈ, 15 ਅਗਸਤ ਨੂੰ ਹਮਲੇ ਦੀ ਧਮਕੀ
ਚੰਡੀਗੜ੍ਹ
ਭਾਰਤ ਸਰਕਾਰ ਦੁਆਰਾ ਅੱਤਵਾਦੀ ਘੋਸ਼ਿਤ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਨੇ ਮੁੱਖ ਮੰਤਰੀ ਨੂੰ ਪੰਜਾਬ ਵਿੱਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਜਾਰੀ ਕੀਤੀ ਗਈ ਵੀਡੀਓ ਦੇ ਵਿੱਚ ਪੰਨੂ ਨੇ ਧਮਕੀ ਦਿੱਤੀ ਹੈ ਕਿ ਹੁਣ ਪੰਜਾਬ ਦੀਆਂ ਜਮੀਨਾਂ ਹਥਿਆਈਆਂ ਜਾ ਰਹੀਆਂ ਹਨ। 15 ਅਗਸਤ ਨੂੰ ਜਿੱਥੇ ਵੀ ਤਿਰੰਗਾ ਲਹਿਰਾਇਆ ਜਾਣਾ ਹੈ। ਉਸ ਜਗ੍ਹਾ ਤੇ ਖਾਲਿਸਤਾਨੀ ਝੰਡਾ ਲਹਿਰਾਇਆ ਜਾਣਾ ਚਾਹੀਦਾ ਹੈ। ਸਰਕਾਰ ਵੱਲੋਂ ਇਸ ਮਾਮਲੇ ਤੇ ਹਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਅੱਤਵਾਦੀ ਨੇ ਕਿਹਾ ਹੈ ਕਿ ਇਹ ਧਮਕੀ ਹਿੰਦੂਆਂ ਵਾਸਤੇ ਅਤੇ ਸਰਕਾਰ ਵਾਸਤੇ ਹੈ।