:

ਬਿੱਗ ਬਰੇਕਿੰਗ – ਭਾਰਤੀ ਜਨਤਾ ਪਾਰਟੀ ਦੇ ਜਿਲਾ ਬਰਨਾਲਾ ਦੇ ਪ੍ਰਧਾਨ ਸਮੇਤ ਭਾਜਪਾ ਆਗੂ ਪੁਲਿਸ ਨੇ ਚੱਕੇ, ਭਾਜਪਾ ਨੇ ਲਗਾ ਲਿਆ ਧਰਨਾ


ਬਿੱਗ ਬਰੇਕਿੰਗ – ਭਾਰਤੀ ਜਨਤਾ ਪਾਰਟੀ ਦੇ ਜਿਲਾ ਬਰਨਾਲਾ ਦੇ ਪ੍ਰਧਾਨ ਸਮੇਤ ਭਾਜਪਾ ਆਗੂ ਪੁਲਿਸ ਨੇ ਚੱਕੇ,  ਭਾਜਪਾ ਨੇ ਲਗਾ ਲਿਆ ਧਰਨਾ

 ਬਰਨਾਲਾ 

ਭਾਰਤੀ ਜਨਤਾ ਪਾਰਟੀ ਅਤੇ ਪ੍ਰਸ਼ਾਸਨ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਕੈਂਪ ਲਗਾਉਣ ਨੂੰ ਲੈ ਕੇ ਚੱਲ ਰਹੀ ਤਨਾਤਨੀ ਅੱਜ ਹੋਰ ਵੱਡਾ ਰੂਪ ਧਾਰਨ ਕਰ ਗਈ ਜਦੋਂ ਪੁਲਿਸ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਤਲਵੰਡੀ ਤੋਂ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਭਾਜਪਾ ਆਗੂ ਗੁਰਸ਼ਰਨ ਠੀਕਰੀਵਾਲ ਅਤੇ ਬਲਵਿੰਦਰ ਹੈਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਹਨਾਂ ਨੂੰ ਪੁਲਿਸ ਸਟੇਸ਼ਨ ਰੂੜੇ ਕੇ ਕਲਾਂ ਵਿੱਚ ਰੱਖਿਆ ਗਿਆ ਹੈ। ਜਿਸ ਤੋਂ ਬਾਅਦ ਭਾਜਪਾ ਆਗੂਆਂ ਨੇ ਉੱਥੇ ਧਰਨਾ ਲਗਾ ਕੇ ਨਾਰੇਬਾਜੀ ਸ਼ੁਰੂ ਕਰ ਦਿੱਤੀ। ਭਾਜਪਾ ਦੇ ਸਾਬਕਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਰਜਿੰਦਰ ਉੱਪਲ ਨੇ ਕਿਹਾ ਕਿ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਪਿੰਡਾਂ ਵਿੱਚ ਕੈਂਪ ਲਗਾ ਕੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਮੌਕੇ ਤੇ ਹੀ ਉਹਨਾਂ ਨੂੰ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਜਿਸ ਤੋਂ ਹਜ਼ਾਰਾਂ ਲੋਕ ਜਿਲੇ ਵਿੱਚ ਆਪਣੇ ਕਾਰਡ ਬਣਵਾ ਕੇ ਲਾਭ ਵੀ ਲੈ ਚੁੱਕੇ ਹਨ। ਜਿਸ ਨਾਲ ਭਾਰਤੀ ਜਨਤਾ ਪਾਰਟੀ ਦੇ ਨਾਲ ਵੱਡੀ ਸੰਖਿਆ ਵਿੱਚ ਲੋਕ ਲਗਾਤਾਰ ਜੁੜ ਰਹੇ ਹਨ। ਲੇਕਿਨ ਹੁਣ ਇਸ ਕਾਮਯਾਬੀ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਘਬਰਾ ਗਈ ਹੈ ਅਤੇ ਧੱਕੇਸ਼ਾਹੀ ਤੇ ਉਤਰ ਆਈ ਹੈ। ਉਹ ਲੋਕਾਂ ਨੂੰ ਸਹੂਲਤਾਂ ਦੇਣ ਵਾਸਤੇ ਹੀ ਪਿੰਡਾਂ ਵਿੱਚ ਕੈਂਪ ਲਗਾਉਂਦੇ ਹਨ। ਲੇਕਿਨ ਹੁਣ ਇਹ ਗਲਤ ਤਰੀਕਾ ਅਪਣਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਉਹ ਭਾਰੀ ਪੱਧਰ ਤੇ ਵਿਰੋਧ ਕਰ ਰਹੇ ਹਨ ਉਹਨਾਂ ਕਿਹਾ ਕਿ ਜੇ ਉਹਨਾਂ ਦੇ ਆਗੂਆਂ ਨੂੰ ਰਿਹਾ ਨਾ ਕੀਤਾ ਤਾਂ ਉਹ ਵੱਡੇ ਪੱਧਰ ਦੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦੇਣਗੇ। ਥਾਣਾ ਰੂੜੇਕੇ ਕਲਾਂ ਦੇ ਅੱਗੇ ਧਰਨਾ ਲਾ ਕੇ ਭਾਰਤੀ ਜਨਤਾ ਪਾਰਟੀ ਨੇ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ।

ਤਾਜ਼ਾ ਖ਼ਬਰਾਂ
Gallery
Tags
Social Media