:

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼


ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼

ਫਾਜ਼ਿਲਕਾ

ਪਾਕਿਸਤਾਨ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ, ਸੀਆਈਏ-2 ਪੁਲਿਸ ਨੇ ਫਾਜ਼ਿਲਕਾ ਦੇ ਲਾਧੂਕਾ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 5 ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਥਾਣਾ ਸਦਰ ਫਾਜ਼ਿਲਕਾ ਵਿਖੇ ਅਸਲਾ ਐਕਟ ਤਹਿਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਲਿੰਕਾਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਪੂਰੇ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

ਚੈਕਿੰਗ ਦੌਰਾਨ ਫੜਿਆ ਗਿਆ

ਸੀਆਈਏ-2 ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ 'ਤੇ ਸੀ, ਜਿਸ ਦੌਰਾਨ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ, ਅਤੇ ਉਨ੍ਹਾਂ ਤੋਂ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ। ਜਿਸ ਵਿੱਚ 5 ਪਿਸਤੌਲ ਬਰਾਮਦ ਕੀਤੇ ਗਏ ਅਤੇ ਇੱਕ ਲੋਡਡ ਮੈਗਜ਼ੀਨ ਸਮੇਤ 5 ਮੈਗਜ਼ੀਨ ਵੀ ਮਿਲੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੌਰੀ ਵਾਸੀ ਪਿੰਡ ਟਾਹਲੀਵਾਲਾ ਬੋਦਲਾ ਅਤੇ ਸੁਰਿੰਦਰ ਸਿੰਘ ਵਾਸੀ ਢਾਣੀ ਕਾਹਨਾ ਰਾਮ ਵਜੋਂ ਹੋਈ ਹੈ। ਫਿਲਹਾਲ ਮੁਲਜ਼ਮਾਂ ਖ਼ਿਲਾਫ਼ ਫਾਜ਼ਿਲਕਾ ਦੇ ਸਦਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲੀਸ ਰਿਮਾਂਡ 'ਤੇ ਲਿਆ ਜਾਵੇਗਾ।

ਤਾਜ਼ਾ ਖ਼ਬਰਾਂ
Gallery
Tags
Social Media