ਬਰਨਾਲਾ – ਸਰਕਾਰੀ ਸਕੂਲ ਦੀਆਂ ਬੱਚੀਆਂ ਨਾਲ ਛੇੜ ਛਾੜ ਕਰਨ ਵਾਲੇ ਸਰਕਾਰੀ ਸਕੂਲ ਦੇ ਅਧਿਆਪਕ ਤੇ ਪਰਚਾ ਦਰਜ
- Reporter 12
- 11 Dec, 2025 20:46
ਬਰਨਾਲਾ – ਸਰਕਾਰੀ ਸਕੂਲ ਦੀਆਂ ਬੱਚੀਆਂ ਨਾਲ ਛੇੜ ਛਾੜ ਕਰਨ ਵਾਲੇ ਸਰਕਾਰੀ ਸਕੂਲ ਦੇ ਅਧਿਆਪਕ ਤੇ ਪਰਚਾ ਦਰਜ
ਬਰਨਾਲਾ
ਬਾਜਵਾ ਪੱਤੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਛਾਤਰਾਵਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ 'ਚ ਇੱਕ ਅਧਿਆਪਕ ਖ਼ਿਲਾਫ਼ ਪੁਲਿਸ ਨੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ। ਡੀਐਸਪੀ ਸਿਟੀ ਸਤਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿੱਚ ਤਾਇਨਾਤ ਅਧਿਆਪਕ ਗੁਰਵਿੰਦਰ ਸਿੰਘ 'ਤੇ ਪੀਅਸਸੀਓ ਐਕਟ ਹੇਠ ਪਾਰਚਾ ਕੱਟਿਆ ਗਿਆ ਹੈ।
ਅਧਿਕਾਰੀਆਂ ਅਨੁਸਾਰ, ਛਾਤਰਾਵਾਂ ਵੱਲੋਂ ਦਿੱਤੇ ਬਿਆਨਾਂ ਵਿੱਚ ਇਹ ਗੱਲ ਸਾਹਮਣੇ ਆਈ ਕਿ ਅਧਿਆਪਕ ਉਨ੍ਹਾਂ ਨਾਲ ਗਲਤ ਵਿਵਹਾਰ ਕਰਦਾ ਸੀ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਚਾਈਲਡ ਵੈਲਫੇਅਰ ਕਮੇਟੀ, ਪੁਲਿਸ ਅਤੇ ਸਿੱਖਿਆ ਵਿਭਾਗ ਦੀ ਸਾਂਝੀ ਟੀਮ ਨੇ ਸਕੂਲ ਦਾ ਦੌਰਾ ਕੀਤਾ ਅਤੇ ਬੱਚੀਆਂ ਦੇ ਬਿਆਨ ਇਕੱਠੇ ਕੀਤੇ।
ਚਾਈਲਡ ਪ੍ਰੋਟੈਕਸ਼ਨ ਵਿਭਾਗ ਨੇ ਸਾਰੇ ਤਥਾਂ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੂੰ ਲਿਖਤ ਸ਼ਿਕਾਇਤ ਸੌਂਪੀ, ਜਿਸ ਦੇ ਅਧਾਰ 'ਤੇ ਅਧਿਆਪਕ ਵਿਰੁੱਧ ਕਾਰਵਾਈ ਕੀਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਅੱਗੇ ਵਧਾਈ ਜਾਵੇਗੀ।
ਇਹ ਮਾਮਲਾ ਤਕਰੀਬਨ ਚਾਰ ਦਿਨ ਪਹਿਲਾਂ ਸਾਹਮਣੇ ਆਇਆ ਸੀ। ਸ਼ੁਰੂਆਤੀ ਸ਼ਿਕਾਇਤ ਇੱਕ ਕੁੜੀ ਦੀ ਮਾਂ ਨੇ ਦਿੱਤੀ ਸੀ, ਪਰ ਅਗਲੇ ਹੀ ਦਿਨ ਉਸ ਨੇ ਸ਼ਿਕਾਇਤ ਵਾਪਸ ਲੈ ਲਈ। ਇਸ ਤੋਂ ਬਾਅਦ ਪਰਵਿੰਦਰ ਸਿੰਘ ਨਾਮਕ ਵਿਅਕਤੀ ਨੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਕੀਤੀ।
ਇਸ ਸ਼ਿਕਾਇਤ ਦੇ ਅਧਾਰ 'ਤੇ ਚਾਈਲਡ ਪ੍ਰੋਟੈਕਸ਼ਨ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਜਾਂਚ ਸ਼ੁਰੂ ਕੀਤੀ ਅਤੇ ਹੁਣ ਅਧਿਕਾਰਕ ਕਾਰਵਾਈ ਕੀਤੀ ਗਈ ਹੈ।







