:

ਪੁਲਿਸ ਨੇ 7 ਲੱਖ ਦੀ ਲੁੱਟ ਦਾ ਮਾਮਲਾ ਸੁਲਝਾਇਆ, ਪੰਜ ਮੁਲਜ਼ਮ ਖਿਲਾਫ ਮਾਮਲਾ ਦਰਜ, ਚਾਰ ਗ੍ਰਿਫ਼ਤਾਰ


ਪੁਲਿਸ ਨੇ 7 ਲੱਖ ਦੀ ਲੁੱਟ ਦਾ ਮਾਮਲਾ ਸੁਲਝਾਇਆ, ਪੰਜ ਮੁਲਜ਼ਮ ਖਿਲਾਫ ਮਾਮਲਾ ਦਰਜ, ਚਾਰ ਗ੍ਰਿਫ਼ਤਾਰ

   ਬਰਨਾਲਾ 30 ਅਕਤੂਬਰ 

ਪੁਲਿਸ ਨੇ 23 ਅਕਤੂਬਰ ਨੂੰ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਹੋਈ 7 ਲੱਖ ਰੁਪਏ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਲੁੱਟ ਵਿੱਚ ਵਰਤੀ ਗਈ ਗੱਡੀ ਬਰਾਮਦ ਕਰ ਲਈ ਹੈ। ਅਤੇ 4 ਲੱਖ ਰੁਪਏ ਦੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ।ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੁਲਿਸ ਨੇ ਸੰਗਰੂਰ ਜ਼ਿਲ੍ਹੇ ਦੇ ਵਸਨੀਕ ਮਨਵੀਰ ਸਿੰਘ, ਜਗਜੀਤ ਸਿੰਘ, ਇੰਦਰਜੀਤ ਸਿੰਘ, ਪ੍ਰਿੰਸ ਅਤੇ ਬਲਜੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ।ਇਨ੍ਹਾਂ ਵਿੱਚੋਂ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਦਾ ਵਪਾਰੀ ਵਿਕਰਮ ਗਰਗ ਬਠਿੰਡਾ ਤੋਂ ਸੰਗਰੂਰ ਜਾ ਰਿਹਾ ਸੀ, ਜਿਸ ਦੌਰਾਨ ਥਾਣਾ ਧਨੌਲਾ ਅਧੀਨ ਪੈਂਦੇ ਪਿੰਡ ਬਡਬਰ ਨੇੜੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਉਨ੍ਹਾਂ ਨੂੰ ਇਕ ਵਾਹਨ ਨੇ ਘੇਰ ਲਿਆ। ਉਸ ਨੂੰ ਅਗਵਾ ਕਰ ਲਿਆ ਗਿਆ ਸੀ। ਉਨ੍ਹਾਂ ਨੇ ਉਸ ਨੂੰ ਅਗਵਾ ਕਰਕੇ ਉਸ ਤੋਂ 10 ਲੱਖ ਰੁਪਏ ਦੀ ਮੰਗ ਕੀਤੀ ਅਤੇ 7 ਲੱਖ ਰੁਪਏ ਲੈ ਲਏ। ਜਿਸ ਤੋਂ ਬਾਅਦ ਵਿਕਰਮ ਨੂੰ ਛੱਡ ਦਿੱਤਾ ਗਿਆ। ਜਾਂਚ ਤੋਂ ਬਾਅਦ ਸਾਰੇ ਦੋਸ਼ੀਆਂ ਨੂੰ ਪੁਲਿਸ ਨੇ ਨਾਮਜ਼ਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਬਲਜੀਤ ਸਿੰਘ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਸਾਰੇ ਮੁਲਜ਼ਮਾਂ ਵਿੱਚ ਬਲਜੀਤ ਸਿੰਘ ਵਿਕਰਮ ਦਾ ਡਰਾਈਵਰ ਸੀ। ਉਸ ਨੇ ਆਪਣੇ ਮੁਲਜ਼ਮ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।