ਬੰਦੇ ਨੇ ਛੱਤ 'ਤੇ ਖੜ੍ਹ ਕੇ ਕੀਤੀ ਅੰਨ੍ਹੇਵਾਹ ਫਾਇਰਿੰਗ, ਦੋ ਜਣਿਆਂ ਦੀ ਮੌਤ, ਖੁਦ ਨੂੰ ਵੀ ਮਾਰੀ ਗੋਲੀ
- Repoter 11
- 11 Nov, 2023 00:04
ਬੰਦੇ ਨੇ ਛੱਤ 'ਤੇ ਖੜ੍ਹ ਕੇ ਕੀਤੀ ਅੰਨ੍ਹੇਵਾਹ ਫਾਇਰਿੰਗ, ਦੋ ਜਣਿਆਂ ਦੀ ਮੌਤ, ਖੁਦ ਨੂੰ ਵੀ ਮਾਰੀ ਗੋਲੀ
ਬਠਿੰਡਾ (ਪੰਜਾਬ )11/11/23
ਬਠਿੰਡਾ ਤੋਂ ਪਿੰਡ ਕੋਠਾ ਗੁਰੂ ਕਾ 'ਚ ਸ਼ੁੱਕਰਵਾਰ ਸਵੇਰੇ ਇੱਕ ਵਿਅਕਤੀ ਬੰਦੂਕ ਲੈ ਕੇ ਘਰ ਦੀ ਛੱਤ 'ਤੇ ਚੜ੍ਹ ਗਿਆ ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ |ਉਸ ਨੇ ਰਾਹਗੀਰਾਂ ਨੂੰ ਨਿਸ਼ਾਨਾ ਬਣਾਇਆ। ਗੋਲੀ ਲੱਗਣ ਕਾਰਨ ਗੁਰਸ਼ੰਟ ਸਿੰਘ ਪੁੱਤਰ ਕਾਕਾ ਸਿੰਘ ਤੇ ਭੋਲਾ ਸਿੰਘ ਪੁੱਤਰ ਨਰਾਇਣ ਸਿੰਘ ਦੀ ਮੌਤ ਹੋ ਗਈ। ਜਦੋਂਕਿ ਕੁਲਦੀਪ ਸਿੰਘ ਪੁੱਤਰ ਜ਼ੈਲ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਲੋਕਾਂ ਮੁਤਾਬਕ ਪਿੰਡ ਵਿੱਚ 35 ਰਾਊਂਡ ਫਾਇਰਿੰਗ ਹੋਈ।ਘਟਨਾ ਦੀ ਸੂਚਨਾ ਮਿਲਣ ’ਤੇ ਦਿਆਲਪੁਰਾ ਪੁਲਿਸ ਨੂੰ ਵੀ ਮੁਲਜ਼ਮਾਂ ਨੇ ਨੇੜੇ ਨਹੀਂ ਆਉਣ ਦਿੱਤਾ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਦੀ ਆਪਣੇ ਚਚੇਰੇ ਭਰਾਵਾਂ ਨਾਲ ਰੰਜਿਸ਼ ਸੀ। ਲੋਕਾਂ ਨੇ ਦੱਸਿਆ ਕਿ ਅੱਜ ਸਵੇਰੇ ਹੋਈ ਗੋਲੀਬਾਰੀ ਕਾਰਨ ਪਿੰਡ ਕੋਠਾ ਗੁਰੂ ਕਾ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੇ ਘਰਾਂ ਵਿੱਚ ਲੁਕ ਗਏ। ਕੋਈ ਘਰੋਂ ਬਾਹਰ ਨਹੀਂ ਨਿਕਲਿਆ। ਮੁਲਜ਼ਮ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਬਾਕੀ ਲੋਕ ਵੀ ਭੱਜ ਗਏ।