ਅੰਮ੍ਰਿਤਸਰ 'ਚ ਜੂਆ ਖੇਡਣ ਦੌਰਾਨ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ
- Repoter 11
- 14 Nov, 2023 01:21
ਅੰਮ੍ਰਿਤਸਰ 'ਚ ਜੂਆ ਖੇਡਣ ਦੌਰਾਨ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ
ਅੰਮ੍ਰਿਤਸਰ (ਪੰਜਾਬ )14/11/23
ਅੰਮ੍ਰਿਤਸਰ ਦੇ ਕਟੜਾ ਦੂਲੋ ਵਿੱਚ ਜੂਆ ਖੇਡਣ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਦੀ ਮੌਤ ਹੋ ਗਈ ਹੈ ਅਤੇ ਦੋ ਜ਼ਖ਼ਮੀ ਹੋ ਗਏ ਹਨ।ਪੁਲਿਸ ਨੇ ਉਨ੍ਹਾਂ ਨੂੰ ਰਾਤ ਪੌਣੇ ਦੋ ਵਜੇ ਦੇ ਕਰੀਬ ਜਾਣਕਾਰੀ ਮਿਲੀ ਸੀ ਕਿ ਪੁਰਾਣੇ ਸ਼ਹਿਰ ਦੇ ਕਟਰਾ ਦੂਲੋ ਹਿੱਸੇ 'ਚ ਦੋ ਗੁੱਟਾਂ ਵਿਚਾਲੇ ਗੋਲੀ ਚੱਲੀ ਹੈ। ਇਸ ਤੋਂ ਬਾਅਦ ਪੁਲਿਸ ਨੇ ਉੱਥੇ ਪਹੁੰਚ ਕੇ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਅਤੇ ਦੋ ਦੀ ਜ਼ਖ਼ਮੀ ਹੋ ਗਏ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਹਾਂ ਧਿਰਾਂ ਵਿਚਕਾਰ ਪੁਰਾਣੀ ਦੁਸ਼ਮਣੀ ਸੀ ਜਿਸ ਕਰਕੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਹੋਈ। ਪਰ ਜਦੋਂ ਪੁਲਿਸ ਨੂੰ ਪੁੱਛਿਆ ਗਿਆ ਕਿ ਇਹ ਝੜਪ ਜੂਏ ਨੂੰ ਲੈ ਕੇ ਹੋਈ ਹੈ ਤਾਂ ਪੁਲਿਸ ਨੇ ਕਿਹਾ ਕਿ ਉਹ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਨ ਅਤੇ ਜਾਂਚ ਤੋਂ ਬਾਅਦ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।