ਇਟਲੀ ਤੋਂ ਦਰਦਨਾਕ ਖਬਰ! ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
- Reporter 12
- 14 Nov, 2023 03:16
ਇਟਲੀ ਤੋਂ ਦਰਦਨਾਕ ਖਬਰ! ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
ਇਟਲੀ 14/11/23
ਇਟਲੀ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਜਲੰਧਰ ਇਲਾਕੇ ਦੇ ਉਚਾ ਪਿੰਡ ਦਾ ਇੱਕ ਨੌਜਵਾਨ ਵੀ ਸ਼ਾਮਲ ਹੈ , ਜਿਸ ਦੀ ਪਛਾਣ ਗੁਰਤੇਜ ਸਿੰਘ ਉਰਫ਼ ਗੁਰੀ (27) ਵਜੋਂ ਹੋਈ ਹੈ। ਬਾਕੀ ਦੋ ਨੌਜਵਾਨਾਂ ਦੀ ਪਛਾਣ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ।
ਉਧਰ, ਪੁੱਤਰ ਦੀ ਮੌਤ ਕਾਰਨ ਪਰਿਵਾਰ ਗੰਭੀਰ ਸਦਮੇ ਵਿੱਚ ਹੈ ਤੇ ਗੁਰੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਟਲੀ ਵਿੱਚ ਪੁਲਿਸ ਨੇ ਤਿੰਨਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਹਾਸਲ ਜਾਣਕਾਰੀ ਅਨੁਸਾਰ ਬੀਤੀ ਰਾਤ ਇਹ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਉੜਮਲੇ-ਉਡਰਸੋ ਹਾਈਵੇਅ ਵੱਲ ਜਾ ਰਹੇ ਸਨ ਤੇ ਕਾਰ ਬੇਕਾਬੂ ਹੋ ਕੇ ਸੜਕ ’ਤੇ ਤਿਲਕ ਗਈ ਤੇ ਬੈਰੀਕੇਡ ਨਾਲ ਜਾ ਟਕਰਾਈ। ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ ਤੇ ਪੈਦਲ ਜਾ ਰਿਹਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਮੁਤਾਬਕ ਇਹ ਹਾਦਸਾ ਇਟਲੀ ਦੇ ਤਰਵੀਜੋ ਸ਼ਹਿਰ ਨੇੜੇ ਵਾਪਰਿਆ। ਤਿੰਨੇ ਨੌਜਵਾਨ ਔਡੀ ਕਾਰ ਵਿੱਚ ਸਵਾਰ ਸਨ। ਦੋ ਮ੍ਰਿਤਕ ਨੌਜਵਾਨਾਂ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਵਾਪਰਿਆ।