ਜੂਆ ਖੇਡਣ ਦਾ ਵਧਿਆ ਝਗੜਾ, ਚੱਲੀਆਂ ਗੋਲੀਆਂ, ਇੱਕ ਦੀ ਮੌਤ ਦੂਜਾ ਜ਼ਖਮੀ
- Admin Default
- 15 Nov, 2023 04:01
ਜੂਆ ਖੇਡਣ ਦਾ ਵਧਿਆ ਝਗੜਾ, ਚੱਲੀਆਂ ਗੋਲੀਆਂ, ਇੱਕ ਦੀ ਮੌਤ ਦੂਜਾ ਜ਼ਖਮੀ
ਮੋਗਾ (ਪੰਜਾਬ)15/11/23
ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਬੀਤੇ ਦਿਨ ਇਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਇਹ ਲੜਾਈ ਇੰਨੀ ਵੱਧ ਗਈ ਕਿ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਜਿਸ ਤੋਂ ਬਾਅਦ ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਸੀ। ਪਰ ਇਹਨਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਾਸਿਆਂ ਤੋਂ 15 ਤੋਂ 20 ਰਾਊਂਡ ਫਾਇਰ ਕੀਤੇ ਗਏ ਸਨ। ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੂਜੀ ਧਿਰ ਦੇ ਜ਼ਖ਼ਮੀ ਵੀਰ ਸਿੰਘ ਉਰਫ਼ ਮਿੱਠੂ ਨੇ ਦੱਸਿਆ ਕਿ ਰਤਨ ਸਿਨੇਮਾ ਨੇੜੇ ਜੂਆ ਚੱਲ ਰਿਹਾ ਸੀ। ਜਿੱਥੇ ਮ੍ਰਿਤਕ ਦੇ ਪੱਖ ਦੇ ਲੋਕਾਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹ ਜ਼ਖਮੀ ਹੋ ਕੇ ਜ਼ਮੀਨ 'ਤੇ ਡਿੱਗ ਗਿਆ। ਜ਼ਖਮੀ ਵੀਰ ਸਿੰਘ ਅਨੁਸਾਰ ਜਦੋਂ ਵਿਕਾਸ ਜਿੰਦਲ ਆਪਣੀ ਬੰਦੂਕ ਲੋਡ ਕਰ ਰਿਹਾ ਸੀ ਤਾਂ ਪਿੱਛੇ ਤੋਂ ਗੋਲੀ ਚੱਲਣ ਕਾਰਨ ਵਿਕਾਸ ਜਿੰਦਲ ਦੇ ਢਿੱਡ ਵਿੱਚ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਜਾਣਕਾਰੀ ਦਿੰਦਿਆਂ ਮੋਗਾ ਸਿਟੀ ਸਾਊਥ ਦੇ ਐਸ.ਐਚ.ਓ ਇਕਬਾਲ ਸਿੰਘ ਨੇ ਦੱਸਿਆ ਕਿ ਮੋਗਾ ਦੇ ਰਤਨ ਸਿਨੇਮਾ ਨੇੜੇ ਦੋ ਗੁੱਟਾਂ ਦੀ ਆਪਸੀ ਰੰਜਿਸ਼ ਕਾਰਨ ਗੋਲੀਬਾਰੀ ਹੋਈ। ਜ਼ਖਮੀ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਇਲਾਜ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਤੋਂ ਬਾਅਦ ਜੋ ਵੀ ਕਾਰਵਾਈ ਦੀ ਲੋੜ ਹੋਵੇਗੀ, ਕੀਤੀ ਜਾਵੇਗੀ।







