2 ਮੋਟਰਸਾਇਕਲਾਂ ਦੀ ਹੋਈ ਟੱਕਰ, 3 ਵਿਦਿਆਰਥੀਆਂ ਦੀ ਮੌਤ, 1 ਗੰਭੀਰ ਜ਼ਖ਼ਮੀ
- Repoter 11
- 16 Nov, 2023 04:33
2 ਮੋਟਰਸਾਇਕਲਾਂ ਦੀ ਹੋਈ ਟੱਕਰ, 3 ਵਿਦਿਆਰਥੀਆਂ ਦੀ ਮੌਤ, 1 ਗੰਭੀਰ ਜ਼ਖ਼ਮੀ
ਬਰਨਾਲਾ 16/11/23
ਇਸ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ।ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਘੁੰਨਸ ਲਿੰਕ ਰੋਡ ਵਿਖੇ ਦੋ ਮੋਟਰਸਾਇਕਲਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿੱਚ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ, ਤਿੰਨੋਂ ਮ੍ਰਿਤਕ ਸਕੂਲੀ ਵਿਦਿਆਰਥੀ ਸਨ ਜਿਨ੍ਹਾਂ ਵਿੱਚੋਂ 2 ਪਿੰਡ ਘੁੰਨਸ ਦੇ ਰਹਿਣ ਵਾਲੇ ਸਨ ਜਦੋਂ ਕਿ ਇੱਕ ਤਪਾ ਦਾ ਰਹਿਣ ਵਾਲਾ ਸੀ।
ਬਰਨਾਲਾ ਦੀ ਤਹਿਸੀਲ ਤਪਾ ਇਲਾਕੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਤਿੰਨ ਨੌਜਵਾਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘੁੰਨਸ ਦੇ ਵਿਦਿਆਰਥੀ ਤਪਾ ਤੋਂ ਟਿਊਸ਼ਨ ਪੜ੍ਹ ਕੇ ਆਪਣੇ ਪਿੰਡ ਜਾ ਰਹੇ ਸੀ ਇਸ ਦੌਰਾਨ ਸਾਹਮਣੇ ਤੋਂ ਆ ਰਹੇ ਮੋਟਰਸਾਇਕਲ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਪਾ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਰਦਨਾਕ ਘਟਨਾ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਇੱਕ ਦਾ ਇਲਾਜ ਕੀਤਾ ਜਾ ਰਿਹਾ ਹੈ। ਪਿੰਡ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।