ਤਪਾ ਮੰਡੀ ''ਚ ਵਿਅਕਤੀ ਦੀ ਹੋਈ ਮੌਤ
- Admin Default
- 17 Apr, 2026 13:13
ਤਪਾ ਮੰਡੀ ''ਚ ਵਿਅਕਤੀ ਦੀ ਹੋਈ ਮੌਤ
ਤਪਾ ਮੰਡੀ
ਸਥਾਨਕ ਇਲਾਕੇ ’ਚ ਇਕ 40 ਸਾਲਾ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੌਜੂਦ ਲੋਕਾਂ ਨੇ ਦੱਸਿਆ ਕਿ ਪ੍ਰਗਟ ਸਿੰਘ ਨਾਮਕ ਵਿਅਕਤੀ ਜੋ ਕਿ ਪਲੰਬਰ ਦਾ ਕੰਮ ਕਰਦਾ ਸੀ ਅਤੇ ਨਸ਼ਾ ਕਰਨ ਦਾ ਆਦੀ ਸੀ। ਅੱਜ ਦੁਪਹਿਰ ਤੋਂ ਬਾਅਦ ਉਸ ਦੀ ਤਬੀਅਤ ਅਚਾਨਕ ਖਰਾਬ ਹੋ ਗਈ, ਉਸ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਹਰਕਤ ’ਚ ਆ ਗਿਆ। ਥਾਣੇਦਾਰਾਂ ਦੀ ਅਗਵਾਈ ਹੇਠ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਰਚਰੀ ਰੂਮ ਬਰਨਾਲਾ ’ਚ ਭੇਜ ਦਿੱਤਾ ਗਿਆ। ਥਾਣੇਦਾਰ ਗੁਰਪਿਆਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਕਰਵਾਉਣਗੇ ਉਸ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।







