:

ਨਹਿਰ ਕੋਲ ਤਿੰਨ ਨੌਜਵਾਨ ਲਾਪਤਾ, ਮੋਟਰਸਾਈਕਲ ਵੀ ਟੁੱਟਾ ਹੋਇਆ ਮਿਲਿਆ


ਨਹਿਰ ਕੋਲ ਤਿੰਨ ਨੌਜਵਾਨ ਲਾਪਤਾ, ਮੋਟਰਸਾਈਕਲ ਵੀ ਟੁੱਟਾ ਹੋਇਆ ਮਿਲਿਆ

ਫਰੀਦਕੋਟ(ਪੰਜਾਬ)20/11/23

ਤਿੰਨੇ ਫਰੀਦਕੋਟ ਦੇ ਪਿੰਡ ਝਾੜੀ ਵਾਲਾ ਦੇ ਰਹਿਣ ਵਾਲੇ ਹਨ। ਇਹ ਘਟਨਾ ਸ਼ਨੀਵਾਰ ਰਾਤ ਦੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 ਫ਼ਰੀਦਕੋਟ ਨੇੜੇ ਨਹਿਰ ਕੋਲ ਤਿੰਨ ਨੌਜਵਾਨ ਲਾਪਤਾ ਹੋ ਗਏ ਹਨ। ਉਨ੍ਹਾਂ ਦਾ ਮੋਟਰਸਾਈਕਲ ਵੀ ਟੁੱਟਿਆ ਹੋਇਆ ਮਿਲਿਆ ਹੈ। ਅਜੇ ਤੱਕ ਤਿੰਨਾਂ ਨੌਜਵਾਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਤਿੰਨੇ ਫਰੀਦਕੋਟ ਦੇ ਪਿੰਡ ਝਾੜੀ ਵਾਲਾ ਦੇ ਰਹਿਣ ਵਾਲੇ ਹਨ। ਇਹ ਘਟਨਾ ਸ਼ਨੀਵਾਰ ਰਾਤ ਦੀ ਹੈ। 

ਹਾਸਲ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਕੋਲੋਂ ਲੰਘਦੀ ਨਹਿਰ ਦੇ ਪੁਲ 'ਤੇ ਇੱਕ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬਾਈਕ ਸਵਾਰ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀ ਨਹਿਰ 'ਚ ਡਿੱਗ ਗਏ| ਤਿੰਨਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ। ਬਾਈਕ ਨਹਿਰ ਦੇ ਕਿਨਾਰੇ ਤੋਂ ਬਰਾਮਦ ਹੋਈ ਹੈ, ਜਿਸ ਨੂੰ ਖਸੀਟ ਕੇ ਲਿਜਾਇਆ ਗਿਆ ਸੀ। ਗੋਤਾਖੋਰ ਸਾਰਾ ਦਿਨ ਭਾਲ ਕਰਦੇ ਰਹੇ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ |