:

110 ਕਿਲੋ ਭੁੱਕੀ ਚੂਰਾ ਪੋਸਤ ਹੋਇਆ ਬਰਾਮਦ , ਇਕ ਦੋਸ਼ੀ ਕੀਤਾ ਗ੍ਰਿਫਤਾਰ


110 ਕਿਲੋ ਭੁੱਕੀ ਚੂਰਾ ਪੋਸਤ ਹੋਇਆ ਬਰਾਮਦ , ਇਕ ਦੋਸ਼ੀ ਕੀਤਾ ਗ੍ਰਿਫਤਾਰ 
ਬਰਨਾਲਾ 22/11/23
110 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਇਕ ਦੋਸ਼ੀ ਗ੍ਰਿਫਤਾਰ ਕੀਤਾ ਹੈ | ਥਾਣਾ ਠੁੱਲੀਵਾਲ ਦੇ ਥਾਣੇਦਾਰ ਟੇਕ ਚੰਦ ਨੇ ਸਤਿਗੁਰ ਵਾਸੀ ਗੁਰਦਾਸਪੁਰ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ | ਜਾਣਕਾਰੀ ਲਈ ਦਸਿਆ ਕਿ ਦੋਸ਼ੀ ਬਾਹਰਲੀ ਸਟੇਟ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦਾ ਆਦੀ ਹੈ, ਜਿਸਨੂੰ ਗ੍ਰਿਫਤਾਰ ਕਰਕੇ 110 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ |