:

ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਗੋਲੀਆਂ ਚਲਾਉਣ ਦਾ ਮਾਮਲਾ: ਸ਼ਗਨਪ੍ਰੀਤ ਦਾ ਪਿਤਾ ਸੌਦਾਗਰ ਸਿੰਘ 3 ਦਿਨ ਦੇ ਪੁਲਿਸ ਰਿਮਾਂਡ 'ਤੇ, ਭਾਰੀ ਸੁਰੱਖਿਆ ਹੇਠ ਅਦਾਲਤ 'ਚ ਪੇਸ਼ੀ

0

ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਗੋਲੀਆਂ ਚਲਾਉਣ ਦਾ ਮਾਮਲਾ: ਸ਼ਗਨਪ੍ਰੀਤ ਦਾ ਪਿਤਾ ਸੌਦਾਗਰ ਸਿੰਘ 3 ਦਿਨ ਦੇ ਪੁਲਿਸ ਰਿਮਾਂਡ 'ਤੇ, ਭਾਰੀ ਸੁਰੱਖਿਆ ਹੇਠ ਅਦਾਲਤ 'ਚ ਪੇਸ਼ੀ



ਬਰਨਾਲਾ

ਖੰਨਾ ਤੋਂ ਸੀਆਈਏ ਨੇ ਕੀਤਾ ਸੀ ਕਾਬੂ, ਪੁਲਿਸ ਵੱਲੋਂ ਮੰਗੇ 5 ਦਿਨਾਂ ਦੇ ਮੁਕਾਬਲੇ ਮਿਲਿਆ 3 ਦਿਨ ਦਾ ਰਿਮਾਂਡ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਪਿੰਡ ਫਰਵਾਹੀ ਸਥਿਤ ਘਰ ਉੱਤੇ ਹੋਈ ਅੰਨ੍ਹੇਵਾਹ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੂੰ ਅਹਿਮ ਸਫਲਤਾ ਹੱਥ ਲੱਗੀ ਹੈ। ਸੀਆਈਏ ਸਟਾਫ ਬਰਨਾਲਾ ਦੀ ਟੀਮ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਇਲਾਕੇ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਗ੍ਰਿਫ਼ਤਾਰੀ ਉਪਰੰਤ ਪੁਲਿਸ ਨੇ ਦੁਪਹਿਰ ਦੋ ਵਜੇ ਦੇ ਕਰੀਬ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਲਜ਼ਮ ਨੂੰ ਬਰਨਾਲਾ ਕਚਹਿਰੀ ਵਿਖੇ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ।

ਅਦਾਲਤੀ ਸੁਣਵਾਈ ਦੌਰਾਨ ਪੁਲਿਸ ਵੱਲੋਂ ਇਸ ਹਮਲੇ ਦੇ ਪਿੱਛੇ ਦੀ ਸਾਜ਼ਿਸ਼ ਅਤੇ ਹਥਿਆਰਾਂ ਦੀ ਸਪਲਾਈ ਚੇਨ ਬਾਰੇ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ 5 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲਾਂ ਨੇ ਇਸ ਮੰਗ ਦਾ ਵਿਰੋਧ ਕਰਦਿਆਂ ਆਪਣੀਆਂ ਦਲੀਲਾਂ ਰੱਖੀਆਂ। ਦੋਵਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਸੌਦਾਗਰ ਸਿੰਘ ਦਾ 3 ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ, ਜਿਸ ਮਗਰੋਂ ਦੁਪਹਿਰ ਸਵਾ ਤਿੰਨ ਵਜੇ ਪੁਲਿਸ ਪਾਰਟੀ ਮੁਲਜ਼ਮ ਨੂੰ ਲੈ ਕੇ ਰਵਾਨਾ ਹੋਈ।

ਕੁੱਲ 10 ਮੁਲਜ਼ਮ ਆਏ ਗ੍ਰਿਫ਼ਤ ਵਿੱਚ, 2 ਦਾ ਪਹਿਲਾਂ ਹੀ ਹੋ ਚੁੱਕਾ ਹੈ ਐਨਕਾਊਂਟਰ ਬਰਨਾਲਾ ਪੁਲਿਸ ਇਸ ਸੰਵੇਦਨਸ਼ੀਲ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਪੁਲਿਸ ਵੱਲੋਂ ਪਹਿਲਾਂ ਹੀ ਕਾਰਵਾਈ ਕਰਦਿਆਂ ਦੋ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਜਾ ਚੁੱਕਾ ਹੈ, ਜਦਕਿ 9 ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ। ਹੁਣ ਸੌਦਾਗਰ ਸਿੰਘ ਦੇ ਕਾਬੂ ਆਉਣ ਨਾਲ ਇਸ ਕੇਸ ਵਿੱਚ ਫੜੇ ਗਏ ਕੁੱਲ ਮੁਲਜ਼ਮਾਂ ਦੀ ਗਿਣਤੀ 10 ਹੋ ਗਈ ਹੈ। ਜਾਂਚ ਅਧਿਕਾਰੀਆਂ ਮੁਤਾਬਕ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਗੈਂਗਸਟਰ ਨੈੱਟਵਰਕ ਅਤੇ ਫੰਡਿੰਗ ਨਾਲ ਜੁੜੇ ਕਈ ਅਹਿਮ ਤੇ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।


ਤਾਜ਼ਾ ਖ਼ਬਰਾਂ
Gallery
Tags
Social Media