ਇੰਤਕਾਲ ਦਰਜ ਕਰਨ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਤਪਾ ਦਾ ਪਟਵਾਰੀ ਰੰਗੇ ਹੱਥੀਂ ਕਾਬੂ: ਵਿਜੀਲੈਂਸ ਨੇ ਵਿਛਾਇਆ ਜਾਲ
- Reporter 12
- 16 Oct, 2026 20:34
ਇੰਤਕਾਲ ਦਰਜ ਕਰਨ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਤਪਾ ਦਾ ਪਟਵਾਰੀ ਰੰਗੇ ਹੱਥੀਂ ਕਾਬੂ: ਵਿਜੀਲੈਂਸ ਨੇ ਵਿਛਾਇਆ ਜਾਲ
ਬਰਨਾਲਾ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਰਿਸ਼ਵਤ ਨਾ ਦੇਣ ਦੇ ਚਾਹਵਾਨ ਪੀੜਤ ਨੇ ਇਸ ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਪਟਵਾਰੀ ਮਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਪਾਸੋਂ 30 ਹਜ਼ਾਰ ਰੁਪਏ ਨਕਦ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
पंजाब विजिलेंस ब्यूरो ने बरनाला जिले के तपा में तैनात पटवारी मनीष कुमार को जमीन का इंतकाल दर्ज करने के बदले 30,000 रुपये की रिश्वत लेते रंगे हाथों गिरफ्तार किया है। गांव भोतना निवासी की शिकायत पर विजिलेंस टीम ने जाल बिछाकर यह कार्रवाई की। आरोपी के खिलाफ केस दर्ज कर लिया गया है।
The Punjab Vigilance Bureau arrested Patwari Manish Kumar, posted at Tapa in Barnala district, red-handed while accepting a bribe of Rs 30,000 for registering a land mutation. Acting on a complaint from a resident of Bhotna village, the Vigilance team laid a trap and registered a corruption case.







