:

ਲੁਧਿਆਣਾ 'ਚ ਡੀ.ਐੱਮ.ਸੀ. ਹਸਪਤਾਲ ਬਾਹਰ ਨਸ਼ੀਲੀਆਂ ਗੋਲੀਆਂ ਵੇਚਣ ਦੇ ਸ਼ੱਕ ਵਿੱਚ ਨੌਜਵਾਨ ਦੀ ਕੁੱ ਟਮਾਰ, ਵੀਡੀਓ ਵਾਇਰਲ


ਲੁਧਿਆਣਾ 'ਚ ਡੀ.ਐੱਮ.ਸੀ. ਹਸਪਤਾਲ ਬਾਹਰ ਨਸ਼ੀਲੀਆਂ ਗੋਲੀਆਂ ਵੇਚਣ ਦੇ ਸ਼ੱਕ ਵਿੱਚ ਨੌਜਵਾਨ ਦੀ ਕੁੱ ਟਮਾਰ, ਵੀਡੀਓ ਵਾਇਰਲ

ਲੁਧਿਆਣਾ


ਲੁਧਿਆਣਾ ਵਿੱਚ ਡੀ.ਐੱਮ.ਸੀ. (DMC) ਹਸਪਤਾਲ ਦੇ ਨਜ਼ਦੀਕ ਗੁਪਤਾ ਗੈਸਟ ਹਾਊਸ ਦੇ ਬਾਹਰ ਕੁਝ ਲੋਕਾਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ 'ਤੇ ਹਸਪਤਾਲ ਦੇ ਆਸ-ਪਾਸ ਘੁੰਮਣ ਵਾਲੇ ਨਸ਼ੇੜੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਸਪਲਾਈ ਕਰਨ ਦਾ ਗੰਭੀਰ ਦੋਸ਼ ਲਾਇਆ ਗਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਜਾਣਕਾਰੀ ਅਨੁਸਾਰ, ਉਕਤ ਨੌਜਵਾਨ ਇੱਕ ਬੈਗ ਲੈ ਕੇ ਹਸਪਤਾਲ ਦੇ ਆਸ-ਪਾਸ ਸ਼ੱਕੀ ਹਾਲਤ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਕੁਝ ਯੂਵਕਾਂ ਨੇ ਉਸ ਨੂੰ ਰੋਕ ਕੇ ਉੱਥੇ ਆਉਣ ਦਾ ਕਾਰਨ ਪੁੱਛਿਆ। ਜਦੋਂ ਨੌਜਵਾਨ ਵੱਲੋਂ ਕੋਈ ਸੰਤੋਸ਼ਜਨਕ ਜਵਾਬ ਨਹੀਂ ਦਿੱਤਾ ਗਿਆ, ਤਾਂ ਆਸ-ਪਾਸ ਮੌਜੂਦ ਲੋਕਾਂ ਨੇ ਉਸ ਨੂੰ ਘੇਰ ਲਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦਾਅਵਾ ਕੀਤਾ ਕਿ ਨੌਜਵਾਨ ਦੇ ਬੈਗ ਵਿੱਚੋਂ ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ, ਜਿਸ ਤੋਂ ਬਾਅਦ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਵੀਡੀਓ ਬਣਾ ਲਈ। ਵਾਇਰਲ ਵੀਡੀਓ ਵਿੱਚ ਕੁਝ ਵਿਅਕਤੀ ਬੈਗ ਲੈ ਕੇ ਖੜ੍ਹੇ ਵਿਅਕਤੀ ਤੋਂ ਪੁੱਛਗਿੱਛ ਕਰਦੇ ਅਤੇ ਉਸ ਨੂੰ (ਥੱਪੜ) ਮਾਰਦੇ ਸਾਫ਼ ਦਿਖਾਈ ਦੇ ਰਹੇ ਹਨ।
ਕੁਲਦੀਪ ਸਿੰਘ ਨਾਮ ਦੇ ਵਿਅਕਤੀ ਨੇ ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਹਾਲਾਂਕਿ, ਬੈਗ ਵਿੱਚੋਂ ਮਿਲੇ ਦੱਸੇ ਜਾ ਰਹੇ ਕੈਪਸੂਲ ਕਿਸ ਪ੍ਰਕਾਰ ਦੇ ਸਨ ਅਤੇ ਨੌਜਵਾਨ ਦੀ ਅਸਲ ਪਛਾਣ ਕੀ ਹੈ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ ਅਤੇ ਨਾ ਹੀ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਤੁਰੰਤ ਪੁਲਿਸ ਦੇ ਹਵਾਲੇ ਕੀਤਾ ਗਿਆ।
A video has gone viral showing a youth being thrashed outside DMC Hospital in Ludhiana over allegations of supplying intoxicants and medical capsules to addicts near the hospital premises.
लुधियाना में DMC अस्पताल के बाहर नशीली गोलियां और कैप्सूल बेचने के आरोप में लोगों ने एक युवक की पिटाई कर दी, जिसका वीडियो सोशल मीडिया पर तेजी से वायरल हो रहा है।


ਤਾਜ਼ਾ ਖ਼ਬਰਾਂ
Gallery
Tags
Social Media