:

ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਰਕਾਰੀ ਪੋਸਟਰ ਪਾੜਨ ਅਤੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਨ ਦੇ ਦੋਸ਼ ਹੇਠ ਕੁਲਦੀਪ ਸਿੰਘ ਤਲਵੰਡੀ ਖ਼ਿਲਾਫ਼ ਥਾਣਾ ਲਾਡੋਵਾਲ ਵਿਖੇ ਐੱਫ.ਆਈ.ਆਰ. (FIR) ਦਰਜ ਕੀਤੀ ਗਈ ਹੈ।


ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਰਕਾਰੀ ਪੋਸਟਰ ਪਾੜਨ ਅਤੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਨ ਦੇ ਦੋਸ਼ ਹੇਠ ਕੁਲਦੀਪ ਸਿੰਘ ਤਲਵੰਡੀ ਖ਼ਿਲਾਫ਼ ਥਾਣਾ ਲਾਡੋਵਾਲ ਵਿਖੇ ਐੱਫ.ਆਈ.ਆਰ. (FIR) ਦਰਜ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ 15 ਅਕਤੂਬਰ ਨੂੰ ਪੰਜਾਬ ਬੰਦ ਦੌਰਾਨ ਜਲੰਧਰ ਬਾਈਪাস ਚੌਕ 'ਤੇ ਮੁੱਖ ਮੰਤਰੀ ਦਾ ਸਰਕਾਰੀ ਪੋਸਟਰ ਪਾੜਿਆ ਗਿਆ ਸੀ। 17 ਅਕਤੂਬਰ ਨੂੰ ਦੋਸ਼ੀ ਕੁਲਦੀਪ ਸਿੰਘ ਨੇ ਫੇਸਬੁੱਕ 'ਤੇ ਇੱਕ ਵੀਡੀਓ ਅਪਲੋਡ ਕੀਤੀ, ਜਿਸ ਵਿੱਚ ਉਸ ਨੇ ਖ਼ੁਦ ਨੂੰ ਲਾਡੋਵਾਲ (ਲੁਧਿਆਣਾ) ਦੇ ਪਿੰਡ ਤਲਵੰਡੀ ਕਲਾਂ ਦਾ ਰਹਿਣ ਵਾਲਾ ਦੱਸਿਆ। ਵੀਡੀਓ ਵਿੱਚ ਨੌਜਵਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜਿੰਨੇ ਮਰਜ਼ੀ ਪਰਚੇ ਦਰਜ ਕਰਵਾਏ ਜਾਣ, ਉਹ ਡਰਨ ਵਾਲਾ ਨਹੀਂ ਹੈ। ਉਸ ਨੇ ਇਲਾਕੇ ਵਿੱਚ ਨਸ਼ੇ (ਚਿੱਟੇ) ਦੀ ਵਿਕਰੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਅਤੇ ਐਂਟੀ-ਡਰੱਗ ਐਕਟ  ਪਰਮਿੰਦਰ‌ ਸਿੰਘ ਝੋਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਆਵਾਜ਼ ਨੂੰ ਕੋਈ ਨਹੀਂ ਦਬਾ ਸਕਦਾ। ਪੁਲਿਸ ਨੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਬਾਈਪਾਸ ਚੌਕ ਤੋਂ ਪੋਸਟਰ ਦੇ ਟੁਕੜੇ ਬਰਾਮਦ ਕੀਤੇ ਅਤੇ 17 ਅਕਤੂਬਰ 2026 ਨੂੰ ਕੁਲਦੀਪ ਸਿੰਘ ਵਿਰੁੱਧ ਬੀ.ਐੱਨ.ਐੱਸ. (BNS) ਦੀ ਧਾਰਾ 324(3) ਅਤੇ PDPP ਐਕਟ ਦੀ ਧਾਰਾ 3 ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

A case has been registered against Kuldeep Singh in Ludhiana for allegedly tearing down CM Bhagwant Mann's official poster during the Punjab bandh and uploading a defiant video on social media criticizing the administration over drug issues.

लुधियाना में सीएम भगवंत मान का सरकारी पोस्टर फाड़ने और सोशल मीडिया पर खुली चुनौती देने वाली वीडियो अपलोड करने के आरोप में कुलदीप सिंह तलवंडी के खिलाफ मामला दर्ज किया गया है।

ਤਾਜ਼ਾ ਖ਼ਬਰਾਂ
Gallery
Tags
Social Media