ਛੇ ਸਾਲ ਪੁਰਾਣੇ ਕਤਲ ਕੇਸ ਵਿੱਚ 15 ਦੋਸ਼ੀਆਂ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ
- Reporter 12
- 02 Dec, 2023 23:49
ਛੇ ਸਾਲ ਪੁਰਾਣੇ ਕਤਲ ਕੇਸ ਵਿੱਚ 15 ਦੋਸ਼ੀਆਂ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ
ਲੁਧਿਆਣਾ (ਪੰਜਾਬ)02/12/23
ਛੇ ਸਾਲ ਪੁਰਾਣੇ ਕਤਲ ਕੇਸ ਵਿੱਚ 15 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ |ਇਨ੍ਹਾਂ ਦੋਸ਼ੀਆਂ ਉਪਰ ਦੋਸ਼ ਦੀ ਕਿ ਫੈਕਟਰੀ ਵਿੱਚ ਹਮਲਾ ਕਰਕੇ ਇਨ੍ਹਾਂ ਨੇ ਇੱਕ ਸ਼ਖਸ ਦੀ ਕਤਲ ਕਰ ਦਿੱਤਾ ਸੀ।ਲੰਬੀ ਸੁਣਵਾਈ ਮਗਰੋਂ ਆਖਰ ਅਦਾਲਤ ਨੇ 15 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਦਰਅਸਲ ਲੁਧਿਆਣਾ ਵਿੱਚ ਅਦਾਲਤ ਨੇ ਅਕਤੂਬਰ 2017 ਵਿੱਚ ਹੋਏ ਇੱਕ ਕਤਲ ਕੇਸ ਵਿੱਚ ਇਨ੍ਹਾਂ 15 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਵੀਹ-ਵੀਹ ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਢਾਬਾ ਖੇਤਰ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਅਕਤੂਬਰ 2017 ਵਿੱਚ ਕੇਸ ਦਰਜ ਕਰਵਾਇਆ ਸੀ ਜਿਸ ਵਿੱਚ ਉਸ ਨੇ ਆਪਣੇ ਭਰਾ ਦੇ ਕਤਲ ਦਾ ਦੋਸ਼ ਲਾਇਆ ਸੀ।ਕੇਸ ਵਿੱਚ ਪਰਮਿੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਸਾਹਿਬਜ਼ਾਦਾ ਫਤਿਹ ਸਿੰਘ ਨਗਰ ਇਲਾਕੇ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਭਾਊ ਉਰਫ ਵਿੱਕੀ, ਕੋਟ ਮੰਗਲ ਸਿੰਘ ਨਗਰ ਵਾਸੀ ਮਨੂ ਗਰਗ ਉਰਫ਼ ਮਨੂ ਤੇ ਵਿਸ਼ਾਲ ਸ਼ਰਮਾ, ਗੁਰਮੀਤ ਸਿੰਘ ਉਰਫ਼ ਚੀਮਾ ਵਾਸੀ ਹਰਚਰਨ ਸਿੰਘ ਨਗਰ, ਦੀਪਕ ਰਾਣਾ ਵਾਸੀ ਗੁਰੂ ਅੰਗਦ ਦੇਵ ਤੇ ਅਸ਼ੋਕ ਕੁਮਾਰ ਤੋਂ ਇਲਾਵਾ 8 ਹੋਰ ਵਿਅਕਤੀਆਂ ਨੇ ਉਨ੍ਹਾਂ ਦੀ ਫੈਕਟਰੀ ਵਿੱਚ ਹਮਲਾ ਕੀਤਾ ਸੀ।
ਇਸ ਦੌਰਾਨ ਫੈਕਟਰੀ ਵਿੱਚ ਬੈਠੇ ਉਸ ਦੇ ਭਰਾ ਗੁਰਚਰਨ ਸਿੰਘ, ਛੋਟੇ ਭਰਾ ਗੁਰਪਾਲ ਸਿੰਘ, ਦੋਸਤ ਬਿੱਟੂ ਕੁਮਾਰ ਤੇ ਹਰਪ੍ਰੀਤ ਸਿੰਘ ਦੇ ਨਾਲ-ਨਾਲ ਕਮਲਜੀਤ ਸਿੰਘ 'ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਉਸ ਦਾ ਭਰਾ ਗੁਰਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਅਗਲੇ ਦਿਨ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।ਇਸ ਮਾਮਲੇ ਵਿੱਚ ਥਾਣਾ ਢਾਬਾ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਸੀ। ਛੇ ਸਾਲਾਂ ਦੀ ਲੰਮੀ ਲੜਾਈ ਤੋਂ ਬਾਅਦ ਆਖਰਕਾਰ ਅਦਾਲਤ ਨੇ ਪਰਮਿੰਦਰ ਸਿੰਘ ਨੂੰ ਇਨਸਾਫ਼ ਦਿਵਾਇਆ ਤੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।