ਖਾਲਿਸਤਾਨੀ ਲੀਡਰ ਲਖਬੀਰ ਰੋਡੇ ਦੀ ਮੌਤ ਮਗਰੋਂ, ਇੰਗਲੈਂਡ ਜਾਣ ਦੀ ਕੋਸ਼ਿਸ਼ ਕਰ ਰਿਹਾ ਸਾਥੀ ਕੀਤਾ ਗ੍ਰਿਫਤਾਰ
- Repoter 11
- 05 Dec, 2023 04:19
ਖਾਲਿਸਤਾਨੀ ਲੀਡਰ ਲਖਬੀਰ ਰੋਡੇ ਦੀ ਮੌਤ ਮਗਰੋਂ, ਇੰਗਲੈਂਡ ਜਾਣ ਦੀ ਕੋਸ਼ਿਸ਼ ਕਰ ਰਿਹਾ ਸਾਥੀ ਕੀਤਾ ਗ੍ਰਿਫਤਾਰ
ਅੰਮ੍ਰਿਤਸਰ 5/12/23
ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਲਖਬੀਰ ਸਿੰਘ ਰੋਡੇ ਦੀ ਮੌਤ ਦੀ ਖਬਰ ਆਈ ਸੀ। ਇਸ ਮਗਰੋਂ ਉਨ੍ਹਾਂ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ।ਪੰਜਾਬ ਪੁਲਿਸ ਨੇ ਅੱਜ ਵੱਡਾ ਐਕਸ਼ਨ ਹੈ ਕਿ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਅਹਿਮ ਗੱਲ ਇਹ ਹੈ ਕਿ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ 'ਚ ਦਿਲ ਦੇ ਦੌਰਾ ਪੈਣ ਕਾਰਨ ਮੌਤ ਦੀ ਖਬਰ ਆਉਂਦਿਆਂ ਹੀ ਪੰਜਾਬ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।ਪੁਲਿਸ ਮੁਤਾਬਕ ਪਰਮਜੀਤ ਸਿੰਘ ਢਾਡੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫਲਾਈਟ ਲੈ ਕੇ ਇੰਗਲੈਂਡ ਜਾਣ ਦੀ ਯੋਜਨਾ ਬਣਾ ਰਿਹਾ ਸੀ।
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਇਹ ਜਾਣਕਾਰੀ ਮਿਲ ਗਈ। ਐਸਐਸਓਸੀ ਨੇ ਇੱਕ ਟੀਮ ਬਣਾ ਕੇ ਪਰਮਜੀਤ ਸਿੰਘ ਢਾਡੀ ਨੂੰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ। ਪਰਮਜੀਤ ਸਿੰਘ ਢਾਡੀ ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਨਾਲ ਜੁੜਿਆ ਹੋਆ ਸੀ। ਇਹ ਉਹੀ ਜਥੇਬੰਦੀ ਹੈ ਜਿਸ ਦੀ ਅਗਵਾਈ ਲਖਬੀਰ ਸਿੰਘ ਰੋਡੇ ਕਰਦੇ ਸਨ। ਪਰਮਜੀਤ ਸਿੰਘ ਇਸ ਸੰਸਥਾ ਨੂੰ ਫੰਡ ਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਦਾ ਸੀ। ਪੁਲਿਸ ਦਾ ਦਾਅਵਾ ਹੈ ਕਿ ਭਾਰਤ ਆ ਕੇ ਪਰਮਜੀਤ ਢਾਡੀ ਨੇ ਕਈ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਨਾਲ-ਨਾਲ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਵੀ ਯੋਜਨਾ ਬਣਾਈ ਸੀ। ਇਸ ਸਬੰਧੀ ਪੰਜਾਬ ਦੀਆਂ ਖੁਫੀਆ ਏਜੰਸੀਆਂ ਪਰਮਜੀਤ ਢਾਡੀ ਤੋਂ ਪੁੱਛਗਿੱਛ ਕਰ ਰਹੀਆਂ ਹਨ।