ਅਦਾਲਤ ਨੇ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਲੜਾਈ ਦੇ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ, ਇਹ ਕੇਸ ਸਾਲ 2008 ਵਿੱਚ ਦਰਜ ਹੋਇਆ ਸੀ।
- Repoter 11
- 21 Dec, 2023 05:18
ਅਦਾਲਤ ਨੇ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਲੜਾਈ ਦੇ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ, ਇਹ ਕੇਸ ਸਾਲ 2008 ਵਿੱਚ ਦਰਜ ਹੋਇਆ ਸੀ।
ਸੰਗਰੂਰ
ਸੰਗਰੂਰ ਦੇ ਸੁਨਾਮ ਇਲਾਕੇ ਤੋਂ ਵਿਧਾਇਕ ਅਤੇ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਹੈ। ਉਸ ਦੇ ਨਾਲ 11 ਹੋਰ ਲੋਕਾਂ ਨੂੰ ਸਜ਼ਾ ਸੁਣਾਈ ਗਈ ਹੈ। ਸਾਲ 2008 ਵਿੱਚ ਉਸ ਦੇ ਸਾਲੇ ਅਤੇ ਅਕਾਲੀ ਆਗੂ ਰਾਜਿੰਦਰ ਦੀਪਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਅਮਨ ਅਰੋੜਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਉਸ ’ਤੇ ਹਮਲਾ ਕਰ ਦਿੱਤਾ ਸੀ ਅਤੇ ਕੁੱਟਮਾਰ ਦੇ ਦੋਸ਼ ਹੇਠ ਇਹ ਸ਼ਿਕਾਇਤ ਦਰਜ ਕਰਵਾਈ ਗਈ ਸੀ। ਅਦਾਲਤ ਨੇ ਉਸ ਨੂੰ ਸਜ਼ਾ ਸੁਣਾਈ ਹੈ।