ਪੰਜਾਬ ਦੀਆਂ ਜੇਲ੍ਹਾ 'ਚੋਂ 43000 ਫੋਨ ਕਾਲਾਂ ਨੇ ਮਚਾਇਆ ਹੜਕੰਪ, ਪੁਲਿਸ ਨੇ ਲਿਆ ਵੱਡਾ ਐਕਸ਼ਨ
- Repoter 11
- 24 Dec, 2023 05:33
ਪੰਜਾਬ ਦੀਆਂ ਜੇਲ੍ਹਾ 'ਚੋਂ 43000 ਫੋਨ ਕਾਲਾਂ ਨੇ ਮਚਾਇਆ ਹੜਕੰਪ, ਪੁਲਿਸ ਨੇ ਲਿਆ ਵੱਡਾ ਐਕਸ਼ਨ
ਸੰਗਰੂਰ (ਪੰਜਾਬ)24/12/23
ਪੰਜਾਬ ਦੀਆਂ ਜੇਲ੍ਹਾ 'ਚੋਂ 43000 ਫੋਨ ਕਾਲਾਂ ਨੇ ਹੜਕੰਪ ਮਚਾਇਆ ਹੈ, ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ l ਜਾਣਕਾਰੀ ਫਿਰੋਜ਼ਪੁਰ ਦੀ ਜੇਲ੍ਹ ਵਿੱਚੋਂ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੀ ਜੇਲ੍ਹ ’ਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ 43 ਹਜ਼ਾਰ ਫੋਨ ਕਾਲਾਂ ਕਰਨ ਦੇ ਮਾਮਲੇ ਨੇ ਹੜਕੰਪ ਮਚਾ ਦਿੱਤਾ ਹੈ।ਵੱਡੇ ਨਸ਼ਾ ਤਸਕਰ ਤੇ ਗੈਂਗਸਟਰ ਜੇਲ੍ਹਾਂ ਅੰਦਰ ਬੈਠ ਕੇ ਹੀ ਆਪਣੇ ਨੈੱਟਵਰਕ ਚਲਾ ਰਹੇ ਹਨ। ਇਹ ਨੈੱਟਵਰਕ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੱਕ ਫੈਲੇ ਹੋਏ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ ਸੂਬੇ ਦੇ ਗ੍ਰਹਿ ਸਕੱਤਰ ਨੂੰ ਏਆਈਜੀ ਲਖਬੀਰ ਸਿੰਘ ਨੂੰ ਡਿਊਟੀ ਵਿੱਚ ਲਾਪ੍ਰਵਾਹੀ ਵਰਤਣ ਤੇ ਕੇਸ ਜਾਂਚ ਦੀ ਨਿਗਰਾਨੀ ਕਰਨ ’ਚ ਨਾਕਾਮ ਰਹਿਣ ’ਤੇ ਤੁਰੰਤ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਹੈ। ਇਸ ਦੇ ਨਾਲ ਹੀ ਉਸ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਨ ਲਈ ਵੀ ਕਿਹਾ ਹੈ। ਪੁਲਿਸ ਨੇ ਇਸ ਕੇਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਬਲਦੇਵ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਐਸਐਸਪੀ ਜੇ ਐਲਨਚੇਜ਼ੀਅਨ ਨੂੰ ਕੇਸ ਦਾ ਨਵਾਂ ਜਾਂਚ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਤਸਕਰਾਂ ਦੇ ਨੈਟਵਰਕ ਤੇ ਉਨ੍ਹਾਂ ਦੇ ਪੁਲਿਸ ਤੇ ਜੇਲ੍ਹ ਅਧਿਕਾਰੀਆਂ ਨਾਲ ਕਥਿਤ ਗੱਠਜੋੜ ਦੀ ਜਾਂਚ ਕਰਨਗੇ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ’ਚ ਜੇਲ੍ਹ ਦੇ ਮੌਜੂਦਾ ਸੁਪਰਡੈਂਟ ਸਮੇਤ 7 ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਵੱਖਰੇ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ। ਇੱਥੋਂ ਤੱਕ ਇਨ੍ਹਾਂ ਵਿੱਚੋਂ ਦੋ ਤਸਕਰਾਂ ਵੱਲੋਂ ਆਪਣੀਆਂ ਪਤਨੀਆਂ ਦੇ ਖਾਤੇ ਵਿੱਚ 1.35 ਕਰੋੜ ਰੁਪਏ ਵੀ ਟਰਾਂਸਫਰ ਕੀਤੇ ਗਏ ਹਨ।