:

ਸਤਵਿੰਦਰ ਬੁੱਗਾ ਨੇ ਲਾਈਵ 'ਚ ਡੰਡਿਆਂ ਦੇ ਨਾਲ ਕੁੱਟਿਆ ਭਰਾ, ਗਾਇਕ ਉੱਪਰ ਭਰਜਾਈ ਦਾ ਕਤਲ ਕਰਨ ਦੇ ਲੱਗੇ ਦੋਸ਼


ਸਤਵਿੰਦਰ ਬੁੱਗਾ ਨੇ ਲਾਈਵ 'ਚ ਡੰਡਿਆਂ ਦੇ ਨਾਲ ਕੁੱਟਿਆ ਭਰਾ, ਗਾਇਕ ਉੱਪਰ ਭਰਜਾਈ ਦਾ ਕਤਲ ਕਰਨ ਦੇ ਲੱਗੇ ਦੋਸ਼

ਪੰਜਾਬ 24/12/23

ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਸਫਰ ਵਿੱਚ ਕਈ ਸੁਪਰਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ।ਉਨ੍ਹਾਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਵਿਚਾਲੇ ਖੂਬ ਵਾਹੋ-ਵਾਹੀ ਖੱਟੀ। ਇਨ੍ਹੀਂ ਦਿਨੀਂ ਗਾਇਕ ਆਪਣੀ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰ ਰਿਹਾ ਹੈ। ਲੰਮੇ ਸਮੇਂ ਤੋਂ ਗਾਇਕ ਦਾ ਆਪਣੇ ਭਰਾ ਦੇ ਨਾਲ ਸੰਪਤੀ ਨੂੰ ਲੈ ਕਲੈਸ਼ ਚੱਲ ਰਿਹਾ ਹੈ। ਜੋ ਕਿ ਸਮੇਂ ਦੇ ਨਾਲ ਵੱਧਦਾ ਜਾ ਰਿਹਾ ਹੈ, ਇਸ ਵਿਚਾਲੇ ਦੋਵਾਂ ਭਰਾਵਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਦੋਵੇਂ ਹੱਥੋਪਾਈ ਹੁੰਦੇ ਹੋਏ ਵਿਖਾਈ ਦੇ ਰਹੇ ਹਨ। ਇਸਦੇ ਨਾਲ ਹੀ ਪੰਜਾਬੀ ਗਾਇਕ ਉਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਬੁੱਗਾ ਉਤੇ ਆਪਣੀ ਭਰਜਾਈ ਦਾ ਕਤਲ ਕਰਨ ਦੇ ਦੋਸ਼ ਲੱਗੇ ਹਨ। ਇਹ ਦੋਸ਼ ਬੁੱਗਾ ਦੇ ਭਰਾ ਨੇ ਲਾਏ ਹਨ। ਜ਼ਮੀਨੀ ਵਿਵਾਦ ਦੇ ਚੱਲਦੇ ਦੋਵੇਂ ਭਰਾਵਾਂ ਵਿਚਾਲੇ ਝੜਪ ਹੋ ਗਈ। ਬੀਤੇ ਦਿਨਾਂ ਗਾਇਕ ਨੇ ਭਰਾ ‘ਤੇ ਹਮਲਾ ਕੀਤਾ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਹੁਣ ਗਾਇਕ ਦੇ ਭਰਾ ਨੇ ਲਾਈਵ ਆ ਕੇ ਇਹ ਦੋਸ਼ ਲਗਾਏ ਹਨ ਕਿ ਬੁੱਗਾ ਨੇ ਆਪਣੀ ਭਰਜਾਈ ਦਾ ਕਤਲ ਕਰ ਦਿੱਤਾ ਹੈ। ਜਿਸ ਕਾਰਨ ਇਹ ਮਾਮਲਾ ਹੋਰ ਵੀ ਭੱਖ ਗਿਆ ਹੈ। ਸਤਵਿੰਦਰ ਬੁੱਗਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਵਿੱਛੜਣ ਵਿੱਛੜਣ ਕਰਦੀ ਏਂ, ਇਸ਼ਕ ਇਸ਼ਕ ਸਣੇ ਕਈ ਸੁਪਰਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਤੇ ਲਗਾਤਾਰ ਗਾਇਕੀ ਦੇ ਖੇਤਰ ‘ਚ ਸਰਗਰਮ ਹਨ। ਫਿਲਹਾਲ ਦੋਵਾਂ ਭਰਾਵਾਂ ਵਿੱਚ ਸੰਪਤੀ ਨੂੰ ਲੈ ਹੋ ਰਿਹਾ ਵਿਵਾਦ ਸੁਲਝਣ ਦਾ ਨਾਂਅ ਨਹੀਂ ਲੈ ਰਿਹਾ। ਦੋਵੇਂ ਹੀ ਸੋਸ਼ਲ ਮੀਡੀਆ ਰਾਹੀਂ ਆਪਣੇ-ਆਪਣੇ ਪੱਖ ਦੀ ਗੱਲ ਰੱਖ ਰਹੇ ਹਨ।