:

- 11 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਕੇ ਉਸ ਨੂੰ ਕੀਤਾ ਗਰਭਵਤੀ ਕਰ ਦਿੱਤਾ ਗਿਆ , ਪਰਿਵਾਰ ਸਦਮੇ ਵਿੱਚ


- 11 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਕੇ ਉਸ ਨੂੰ ਕੀਤਾ ਗਰਭਵਤੀ ਕਰ ਦਿੱਤਾ ਗਿਆ , ਪਰਿਵਾਰ ਸਦਮੇ ਵਿੱਚ 

  ਬਰਨਾਲਾ

 11 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਅਤੇ ਉਸ ਨੂੰ ਗਰਭਵਤੀ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਪਰਵਾਸੀ ਪਰਿਵਾਰ ਨਾਲ ਸੰਬੰਧਤ ਹੈ। ਪਰਿਵਾਰ ਤੇ ਲੜਕੀ ਬੇਹੱਦ ਸਦਮੇ ਵਿੱਚ ਹਨ ਲੜਕੀ ਦਾ ਇਲਾਜ ਸਿਵਲ ਹਸਪਤਾਲ ਬਰਨਾਲਾ ਵਿੱਚ ਚੱਲ ਰਿਹਾ ਹੈ। ਫਿਲਹਾਲ ਦੋਸ਼ੀ ਦੀ ਪਹਿਚਾਨ ਨਹੀਂ ਹੋ ਸਕੀ ਹੈ।ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਹਾਲਤ ਵਿੱਚ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਏਗਾ ਨਿਯਮਾਂ ਦੇ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।   ਬਰਨਾਲਾ ਦੇ ਰਹਿਣ ਵਾਲੇ ਇੱਕ ਪ੍ਰਵਾਸੀ ਪਰਿਵਾਰ ਦੀ 11 ਸਾਲਾ ਲੜਕੀ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਆਈ ਸੀ।  ਕਰੀਬ 11 ਸਾਲ ਦੀ ਬੱਚੀ ਦੀ ਹਾਲਤ ਨਾਜ਼ੁਕ ਸੀ ਪਰ ਡਾਕਟਰਾਂ ਨੇ ਉਸ ਨੂੰ ਬਚਾ ਲਿਆ ਅਤੇ ਕਰੀਬ 4 ਮਹੀਨਿਆਂ ਦੇ ਭਰੂਣ ਨੂੰ ਮ੍ਰਿਤਕ ਐਲਾਨ ਦਿੱਤਾ। ਭਰੂਣ ਨੂੰ ਸਿਵਿਲ ਹਸਪਤਾਲ ਬਰਨਾਲਾ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ ਉਸਦਾ ਡੀਐਨਏ ਟੈਸਟ ਕੀਤਾ ਜਾਵੇਗਾ। ਜਿਸ ਨਾਲ ਇਹ ਪਤਾ ਲੱਗ ਸਕੇਗਾ ਕਿ ਇਹ ਘਿਨੋਣੀ ਹਰਕਤ ਕਿਸ ਨੇ ਕੀਤੀ ਹੈ।  ਉਨ੍ਹਾਂ ਕਿਹਾ ਕਿ ਇਸ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ ਅਤੇ ਜੇਕਰ ਪਰਿਵਾਰ ਕਿਸੇ ਖ਼ਿਲਾਫ਼ ਕਾਰਵਾਈ ਕਰਨਾ ਚਾਹੁੰਦਾ ਹੈ ਤਾਂ ਪੁਲੀਸ ਅਗਲੀ ਕਾਰਵਾਈ ਕਰੇਗੀ।