:

ਭਾਨੇ ਸਿੱਧੂ ਦੇ ਮਾਮਲੇ ਵਿੱਚ ਆਇਆ ਨਵਾਂ ਮੋੜ, ਪੰਜਾਬ ਸਰਕਾਰ ਦੀ ਵਧੀ ਚਿੰਤਾ www.samacharpunjab.com


ਭਾਨੇ ਸਿੱਧੂ ਦੇ ਮਾਮਲੇ ਵਿੱਚ ਆਇਆ ਨਵਾਂ ਮੋੜ, ਪੰਜਾਬ ਸਰਕਾਰ ਦੀ ਵਧੀ ਚਿੰਤਾ 
 www.samacharpunjab.com


ਬਰਨਾਲਾ 

ਪੁਲਿਸ ਵੱਲੋਂ ਪਰਚਾ ਦਰਜ ਕਰਕੇ ਗ੍ਰਿਫਤਾਰ ਕੀਤੇ ਗਏ ਯੂਟਿਉਬਰ ਅਤੇ ਬਲੋਗਰ ਭਾਨੇ ਸਿੱਧੂ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਜਿਸਨੇ ਪੰਜਾਬ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਜ਼ਿਲਾ ਬਰਨਾਲਾ ਦੇ ਪਿੰਡ ਕੋਟਦੂਨਾ ਵਿੱਚ ਭਾਨੇ ਸਿੱਧੂ ਦੇ ਹੱਕ ਵਿੱਚ ਰੱਖੇ ਗਏ ਇੱਕ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਭਾਨੇ ਸਿੱਧੂ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਲਗਾਤਾਰ ਸੋਸ਼ਲ ਮੀਡੀਆ ਤੇ ਪੰਜਾਬ ਸਰਕਾਰ ਦੇ ਵਿਰੁੱਧ ਲੋਕ ਲਾਮਬੰਦ ਹੋ ਰਹੇ ਸਨ। ਹੁਣ ਤੱਕ ਸਿਰਫ ਇਹ ਸਮਝਿਆ ਜਾ ਰਿਹਾ ਸੀ ਕਿ ਭਾਨੇ ਸਿੱਧੂ ਦੇ ਹੱਕ ਵਿੱਚ ਸਿਰਫ ਸੋਸ਼ਲ ਮੀਡੀਆ ਤੇ ਹੀ ਕਰੇਜ ਹੈ ਆਮ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਕੋਈ ਕਰੇਜ ਨਹੀਂ ਹੈ। ਲੇਕਿਨ ਵੱਡੀ ਸੰਖਿਆ ਵਿੱਚ ਪਿੰਡ ਕੋਟਦੂਨਾ ਪਹੁੰਚ ਰਹੇ ਲੋਕਾਂ ਦੇ ਇਕੱਠ ਨੇ ਪੰਜਾਬ ਸਰਕਾਰ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਨਾ ਸਿੱਧੂ ਅਤੇ ਉਸ ਵਰਗੇ ਕਈ ਬਲੋਗਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਾਂ ਪੱਖੀ ਹੁੰਗਾਰਾ ਦਿੰਦੇ ਸਨ। ਲੇਕਿਨ ਹੁਣ ਉਸ ਤੇ ਦਰਜ ਕੀਤੇ ਗਏ ਪਰਚੇ ਤੋਂ ਬਾਅਦ ਲੋਕਾਂ ਵਿੱਚ ਰੋਸ ਹੈ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਣੇ ਇਸ ਦ੍ਰਿਸ਼ ਨਾਲ ਸਰਕਾਰ ਦਾ ਕਿੰਨਾ ਕੋਈ ਨੁਕਸਾਨ ਹੋਵੇਗਾ ਇਹ ਆਉਣ ਵਾਲਾ ਸਮਾਂ ਦੱਸੇਗਾ।