:

ਹਥੌੜੇ ਮਾਰਕੇ ਔਰਤ ਦਾ ਕੀਤਾ ਕਤਲ, ਦੋਵਾਂ ਵਿਚਾਲੇ ਪ੍ਰੇਮ ਸਬੰਧ ਹੋਣ ਦਾ ਸ਼ੱਕwww.samacharpunjab.com


ਅੰਮ੍ਰਿਤਸਰ 'ਚ ਥਾਣਾ ਬੀ ਡਿਵੀਜ਼ਨ ਅਧੀਨ ਪੈਂਦੇ ਮੰਨਾ ਸਿੰਘ ਚੌਕ 'ਚ ਰਹਿਣ ਵਾਲੀ ਮੀਰਾ ਵਰਮਾ ਨਾਂਅ ਦੀ ਔਰਤ ਦਾ ਹਥੌੜੇ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਹਨ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਸਵੇਰੇ ਪਤਾ ਲੱਗਣ 'ਤੇ ਪੁਲਿਸ ਨੇ ਮ੍ਰਿਤਕ ਮੋਹਨ ਸਿੰਘ ਦੇ ਕਿਰਾਏ ਦੇ ਮਕਾਨ 'ਚੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਐਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਜਾਂਚ ਕੀਤੀ ਜਾ ਰਹੀ ਹੈ। ਸ਼ੱਕ ਹੈ ਕਿ ਮੀਰਾ ਵਰਮਾ ਅਤੇ ਮੋਹਨ ਸਿੰਘ ਵਿਚਕਾਰ ਪ੍ਰੇਮ ਸਬੰਧ ਚੱਲ ਰਹੇ ਸਨ ਅਤੇ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਗੁੱਸੇ 'ਚ ਆਏ ਮੋਹਨ ਨੇ ਮੀਰਾ ਦੇ ਸਿਰ 'ਤੇ ਹਥੌੜੇ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ।ਮੀਰਾ ਪਿਛਲੇ ਕੁਝ ਸਾਲਾਂ ਤੋਂ ਮੰਨਾ ਸਿੰਘ ਚੌਕ ਨੇੜੇ ਆਪਣੇ ਪਤੀ ਚੰਦਰਸ਼ੇਖਰ ਤੋਂ ਵੱਖ ਰਹਿ ਰਹੀ ਸੀ। ਉਹ ਅਤੇ ਉਸ ਦੀਆਂ ਦੋ ਜਵਾਨ ਧੀਆਂ ਕਿਸੇ ਨਾ ਕਿਸੇ ਤਰ੍ਹਾਂ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਚਲਾ ਰਹੀਆਂ ਸਨ। ਇਸ ਦੌਰਾਨ ਉਸ ਦੀ ਮੁਲਾਕਾਤ ਕਰੀਬ ਚਾਰ ਸਾਲ ਪਹਿਲਾਂ ਘਰ ਤੋਂ ਅੱਧਾ ਕਿਲੋਮੀਟਰ ਦੂਰ ਰਹਿਣ ਵਾਲੇ ਮੋਹਨ ਸਿੰਘ ਨਾਲ ਹੋਈ ਸੀ।ਮੋਹਨ ਸਿੰਘ ਪਲਾਸਟਿਕ ਦੇ ਖਿਡੌਣੇ ਵੇਚਣ ਦਾ ਕੰਮ ਕਰਦਾ ਸੀ ਅਤੇ ਇੱਕ ਕਮਰੇ ਦੇ ਮਕਾਨ ਵਿੱਚ ਰਹਿੰਦਾ ਸੀ। ਰਾਤ ਨੂੰ ਮੁਲਜ਼ਮ ਮੋਹਨ ਸਿੰਘ ਨੇ ਮੀਰਾ ਨੂੰ ਆਪਣੇ ਘਰ ਬੁਲਾਇਆ ਅਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਦੋਸ਼ ਹੈ ਕਿ ਗੁੱਸੇ 'ਚ ਮੋਹਨ ਸਿੰਘ ਨੇ ਮੀਰਾ ਦੇ ਸਿਰ 'ਤੇ ਹਥੌੜੇ ਨਾਲ ਵਾਰ ਕਰਕੇ ਉਸਦੀ ਹੱਤਿਆ ਕਰ ਦਿੱਤੀ |

ਤਾਜ਼ਾ ਖ਼ਬਰਾਂ
Gallery
Tags
Social Media