:

ਘਰ 'ਚ ਪਰਿਵਾਰ ਨੂੰ ਬੰਧਕ ਬਣਾ ਕੇ ਦਿੱਤਾ ਵਾਰਦਾਤ ਨੂੰ ਅੰਜਾਮwww.samacharpunjab.com


ਖੰਨਾ ਦੇ ਕਬਜ਼ਾ ਫੈਕਟਰੀ ਰੋਡ 'ਤੇ ਇੱਕ ਪਰਿਵਾਰ ਨੂੰ ਬੰਨ੍ਹ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅੱਧੀ ਰਾਤ ਨੂੰ ਲੁਟੇਰੇ ਘਰ ਅੰਦਰ ਦਾਖਲ ਹੋਏ ਤੇ ਪਹਿਲਾਂ ਨੌਜਵਾਨ ਨੂੰ ਬੰਨ੍ਹ ਕੇ ਉਸ ਦੇ ਮੂੰਹ 'ਤੇ ਟੇਪ ਲਾ ਦਿੱਤੀ ਤੇ ਫਿਰ ਉਸਦੀ ਮਾਂ ਨੂੰ ਬੰਨ੍ਹ ਦਿੱਤਾ ਗਿਆ। ਉਹਨਾਂ ਨੇ ਦੱਸਿਆ ਕਿ ਉਹ ਖੇਤੀ ਦਾ ਕੰਮ ਕਰਦਾ ਹੈ। ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰੇ ਉਸ ਦੇ ਘਰ ਦਾਖਲ ਹੋਏ। ਜਿਵੇਂ ਹੀ ਉਹ ਪਹੁੰਚੇ ਤਾਂ ਉਨ੍ਹਾਂ ਨੇ ਹਮਲਾ ਕਰ ਦਿੱਤਾ ਗਿਆ। ਉਸ ਨੇ ਲੁਟੇਰਿਆਂ ਦਾ ਮੁਕਾਬਲਾ ਕੀਤਾ ਪਰ ਉਨ੍ਹਾਂ ਨੇ ਬਾਅਦ ਵਿੱਚ ਉਸਦੇ ਹੱਥ ਬੰਨ੍ਹ ਦਿੱਤੇ ਤੇ ਉਸਦੇ ਮੂੰਹ 'ਤੇ ਟੇਪ ਲਗਾ ਦਿੱਤੀ ਗਈ ਤੇ ਇਸ ਤੋਂ ਬਾਅਦ ਘਰ ਦੀ ਤਲਾਸ਼ੀ ਲਈ। ਉਸ ਨੇ ਦੱਸਿਆ ਕਿ ਉਸ ਤੋਂ ਇਲਾਵਾ ਘਰ ਵਿੱਚ ਮਾਂ, ਅਪਾਹਜ ਭਰਾ ਅਤੇ 11 ਸਾਲ ਦੀ ਬੇਟੀ ਹੈ। ਅਖੀਰ ਜਦੋਂ ਲੁਟੇਰਿਆਂ ਨੂੰ ਘਰੋਂ ਬਹੁਤਾ ਕੁਝ ਨਾ ਲੱਭਿਆ ਤਾਂ ਉਹ ਭੱਜ ਗਏ।ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਇਸ ਬਾਬਤ ਡੀ.ਐਸ.ਪੀ ਹਰਜਿੰਦਰ ਗਿੱਲ ਨੇ ਦੱਸਿਆ ਕਿ ਚੋਰ ਘਰ 'ਚ ਚੋਰੀ ਕਰਨ ਆਏ ਸਨ ਪਰ ਉਨ੍ਹਾਂ ਨੂੰ ਘਰ ਵਿੱਚ ਕੁਝ ਨਹੀਂ ਮਿਲਿਆ ਇਸ ਤੋਂ ਬਾਅਦ ਉਹ ਚਲੇ ਗਏ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |