ਚੰਡੀਗੜ੍ਹ ਦੀ ਫਰਨੀਚਰ ਮਾਰਕਿਟ 'ਚ ਫਿਰ ਲੱਗੀ ਅੱਗwww.samacharpunjab.com
- Repoter 11
- 30 Jan, 2024 01:42
ਅੱਜ ਸਵੇਰੇ ਚੰਡੀਗੜ੍ਹ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਸੈਕਟਰ 52 ਵਿੱਚ ਬਣੀ ਫਰਨੀਚਰ ਦੀ ਮਾਰਕਿਟ 'ਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਅੱਗ ਦੀ ਲਪੇਟ 'ਚ ਆ ਕੇ 7 ਦੇ ਕਰੀਬ ਦੁਕਾਨਾਂ ਸੜ ਗਈਆਂ। ਅੱਗ ਦੀਆਂ ਤੇਜ਼ ਲਪਟਾਂ ਵਿੱਚ 7 ਦੁਕਾਨਾਂ 'ਚ ਰੱਖਿਆ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਗਿਆ ਹੈ। ਦੇਖਿਆ ਜਾਵੇ ਤਾਂ ਇਹ ਪਹਿਲੀ ਵਾਰ ਨਹੀਂ ਹੈ ਕਿ ਚੰਡੀਗੜ੍ਹ ਦੇ ਸੈਕਟਰ 52 ਵਿੱਚ ਬਣੀ ਫਰਨੀਚਰ ਦੀ ਮਾਰਕਿਟ 'ਚ ਅੱਗ ਲੱਗੀ ਹੋਵੇਗੀ। ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਮਾਰਕਿਟ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਗਈਆਂ ਹਨ। ਅੱਗ ਦੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।