:

ਜਲੰਧਰ ਦੇ ਦੇਵੀ ਤਾਲਾਬ ਮੰਦਿਰ ਦੇ ਸਰੋਵਰ 'ਚੋਂ ਮਿਲੀ ਲਾਸ਼, ਦੋ ਦਿਨ ਪੁਰਾਣੀ ਦੱਸੀ ਜਾ ਰਹੀ ਹੈ ਲਾਸ਼www.samacharpunjab.com


 ਜਲੰਧਰ 'ਚ ਸਥਿਤ ਸ਼ਕਤੀ ਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਸਰੋਵਰ 'ਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਇੱਕ ਸੇਵਾਦਾਰ ਨੂੰ ਘਟਨਾ ਬਾਰੇ ਸਭ ਤੋਂ ਪਹਿਲਾਂ ਪਤਾ ਲੱਗਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਸ਼੍ਰੀ ਦੇਵੀ ਤਾਲਾਬ ਮੰਦਰ ਦੀ ਪੁਲਿਸ ਨੂੰ ਦਿੱਤੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।ਥਾਣਾ-8 ਦੇ ਐਸਐਚਓ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਸਵੇਰੇ ਕਰੀਬ 11.45 ਵਜੇ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਜਾਂਚ ਲਈ ਟੀਮ ਭੇਜੀ ਗਈ ਹੈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੁਦਕੁਸ਼ੀ ਹੈ ਜਾਂ ਹਾਦਸਾ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਮਾਮਲੇ ਦੀ ਜਾਣਕਾਰੀ ਮੰਦਰ ਕਮੇਟੀ ਨੂੰ ਵੀ ਦਿੱਤੀ ਗਈ।                                                                                                                                                                                                                                                               sourceABPnews