ਰੂਪਨਗਰ ਦੇ ਪਹਾੜੀ ਇਲਾਕੇ ਦੀ ਖੱਡ 'ਚ ਕਾਰ ਡਿੱਗਣ ਕਾਰਨ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀwww.samacharpunjab.com
- Repoter 11
- 01 Feb, 2024 02:29
ਰੂਪਨਗਰ ਦੇ ਪਹਾੜੀ ਇਲਾਕੇ ਵਿੱਚ ਇੱਕ ਕਾਰ ਖੱਡ ਵਿੱਚ ਪਲਟ ਜਾਣ ਕਾਰਨ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕਾਰ 'ਚ ਸਵਾਰ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਾਰ ਸਵਾਰ ਦੋਵੇਂ ਪਤੀ-ਪਤਨੀ ਸਨ। ਮ੍ਰਿਤਕ ਡਰਾਈਵਰ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ।ਇਸ ਮੌਕੇ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੀ ਪੁਲਿਸ ਚੌਕੀ ਹਰੀਪੁਰ ਦੇ ਇੰਚਾਰਜ ਏਐਸਆਈ ਸੋਹਣ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਦੋ ਵਿਅਕਤੀ ਸਵਾਰ ਸਨ। ਇਹ ਹਾਦਸਾ ਰੂਪਨਗਰ-ਨੂਰਪੁਰ ਬੇਦੀ ਸੜਕ ਵੱਲ ਜਾਣ ਵਾਲੇ ਪਹਾੜੀ ਖੇਤਰ ਦੇ ਪਹਿਲੇ ਚੜ੍ਹਾਈ ਪੁਆਇੰਟ 'ਤੇ ਵਾਪਰਿਆ। ਚਸ਼ਮਦੀਦਾਂ ਮੁਤਾਬਕ ਅਚਾਨਕ ਇੱਕ ਕਾਰ ਖਾਈ ਵਿੱਚ ਪਲਟ ਗਈ। ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਕਾਰ 'ਚੋਂ ਬਾਹਰ ਕੱਢਿਆ ਗਿਆ।ਜ਼ਿਕਰ ਕਰ ਦਈਏ ਕਿ ਇਸ ਦੌਰਾਨ ਡਰਾਈਵਰ ਰਸ਼ਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਮੀਆਂਪੁਰ ਜ਼ਿਲ੍ਹਾ ਰੂਪਨਗਰ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਦੇ ਨਾਲ ਹੀ ਉਸ ਦੀ ਪਤਨੀ ਸੁਖਵਿੰਦਰ ਕੌਰ ਨੂੰ ਹਸਪਤਾਲ ਭੇਜ ਦਿੱਤਾ ਗਿਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।