:

ਪੁਲਿਸ ਨੇ ਸੁਲਝਾਇਆ ਰੈਸਟੋਰੈਂਟ 'ਚ ਚੋਰੀ ਦਾ ਮਾਮਲਾ, ਪੰਜ ਦੋਸ਼ੀ ਗ੍ਰਿਫ਼ਤਾਰ, ਨਕਦੀ ਅਤੇ ਲੈਪਟਾਪ ਕੀਤਾ ਬਰਾਮਦwww.samacharpunjab.com


 ਲੁਧਿਆਣਾ ਪੁਲਿਸ ਨੇ ਸਰਾਭਾ ਨਗਰ ਇਲਾਕੇ ਵਿੱਚ ਸਥਿਤ ਇੱਕ ਨਿੱਜੀ ਰੈਸਟੋਰੈਂਟ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ 24 ਘੰਟਿਆਂ ਵਿੱਚ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਰੈਸਟੋਰੈਂਟ ਦੇ ਮੈਨੇਜਰ ਅਤੇ ਵੇਟਰ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂਕਿ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।ਏਡੀਸੀਪੀ ਜ਼ੋਨ-3 ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦਾ ਮੁਲਜ਼ਮ ਵਿਵੇਕ ਭੰਡਾਰੀ ਬਤੌਰ ਮੈਨੇਜਰ ਅਤੇ ਫਰਸਟ ਵੇਟਰ ਦਾ ਕੰਮ ਕਰਦਾ ਸੀ, ਜਿਸ ਰਾਹੀਂ ਉਨ੍ਹਾਂ ਨੇ ਆਪਣੇ ਸਾਥੀਆਂ ਅਭਿਸ਼ੇਕ, ਰਾਹੁਲ, ਸ਼ਿਵਾਨੰਦ ਅਤੇ ਕਾਲੂ ਨਾਲ ਮਿਲ ਕੇ 70 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਲੈਪਟਾਪ ਚੋਰੀ ਕਰ ਲਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 70 ਹਜ਼ਾਰ ਰੁਪਏ ਦੀ ਨਕਦੀ ਅਤੇ ਲੈਪਟਾਪ ਬਰਾਮਦ ਕੀਤੇ ਹਨ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।