17 ਸਾਲਾ ਕੁੜੀ ਨਾਲ ਸ਼ਰਮਨਾਕ ਕਾਰਾ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ, ਇਦਾਂ ਦਿੱਤਾ ਵਾਰਦਾਤ ਨੂੰ ਅੰਜਾਮwww.samacharpunjab.com
- Repoter 11
- 03 Feb, 2024 02:25
ਮੋਗਾ ਵਿੱਚ 17 ਸਾਲਾ ਕੁੜੀ ਨਾਲ 3/4 ਲੋਕਾਂ ਨੇ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ ਜਿਸ ਦੇ ਮੁੱਖ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਮੋਗਾ ਦੇ ਬਾਘਾਪੁਰਾਣਾ ਦੇ ਪਿੰਡ ਦੀ ਰਹਿਣ ਵਾਲੀ 17 ਸਾਲਾ ਕੁੜੀ ਨਾਲ 27 ਜਨਵਰੀ ਨੂੰ ਉਸ ਦੇ ਪਿੰਡ ਦੇ ਹੀ ਇੱਕ ਮੁੰਡੇ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਇਸ ਸ਼ਰਮਨਾਕ ਕਰਤੂਤ ਨੂੰ ਅੰਜਾਮ ਦਿੱਤਾ ਸੀ।ਉਹ ਆਪਣੇ ਤਿੰਨ ਸਾਥੀਆਂ ਨਾਲ ਰਲ ਕੇ ਕੁੜੀ ਨੂੰ ਕਾਰ ਵਿੱਚ ਬਿਠਾ ਕੇ ਮੋਟਰ ‘ਤੇ ਲੈ ਗਏ ਅਤੇ ਫਿਰ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਕੁੜੀ ਨੇ ਇਸ ਚੀਜ਼ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕੁੜੀ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੂੰ ਉਸ ਦੇ ਘਰ ਦੇ ਸਾਹਮਣੇ ਸੁੱਟ ਕੇ ਚਲੇ ਗਏ।ਪਰਿਵਾਰ ਵਾਲਿਆਂ ਨੇ ਕੁੜੀ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ। ਉੱਥੇ ਹੀ ਇਸ ਮਾਮਲੇ ਵਿੱਚ ਮੋਗਾ ਦੀ ਪੁਲਿਸ ਨੇ ਕੁੜੀ ਦੇ ਪਿਤਾ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ 3 ਦੋਸ਼ੀਆਂ ਦੀ ਭਾਲ ਜਾਰੀ ਹੈ, ਕੁੜੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਜਾਰੀ ਹੈ। sourceABPnews