:

ਫ਼ਰੀਦਕੋਟ ਨਹਿਰ 'ਚੋਂ ਮਿਲੀ ਮਾਂ-ਬੱਚੇ ਦੀ ਲਾਸ਼www.samacharpunjab.com


ਫਰੀਦਕੋਟ 'ਚੋਂ ਲੰਘਦੀ ਨਹਿਰ 'ਚੋਂ ਮਾਂ ਅਤੇ ਬੱਚੇ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਲਾਸ਼ ਨੂੰ ਨਹਿਰ 'ਚੋਂ ਕੱਢ ਕੇ ਪਛਾਣ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ। ਥਾਣਾ ਫਰੀਦਕੋਟ ਦੇ ਏ.ਐਸ.ਆਈ ਜਗਤਾਰ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਨਹਿਰ ਵਿੱਚ ਲਾਸ਼ਾ ਦੇਖ ਹੋਣ ਦੀ ਇਤਲਾਹ ਮਿਲੀ ਸੀ।ਜਿਸ ਤੋਂ ਬਾਅਦ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕੱਢਿਆ ਅਤੇ ਔਰਤ ਨੇ ਬੱਚੇ ਨੂੰ ਬੰਨ੍ਹ ਕੇ ਨਹਿਰ 'ਚ ਛਾਲ ਮਾਰ ਦਿੱਤੀ | ਔਰਤ ਦੀ ਲਾਸ਼ ਨੂੰ ਸ਼ਨਾਖਤ ਲਈ ਮੋਰਚਰੀ 'ਚ ਰਖਵਾਇਆ ਗਿਆ ਹੈ।ਉਕਤ ਦੋਵਾਂ ਲਾਸ਼ਾਂ ਦੀ ਬਰਾਮਦਗੀ ਸਬੰਧੀ ਉਹ ਪੰਜਾਬ ਦੇ ਸਾਰੇ ਥਾਣਿਆਂ ਨੂੰ ਵੀ ਸੂਚਨਾ ਭੇਜ ਰਹੇ ਹਨ, ਤਾਂ ਜੋ ਪਤਾ ਲੱਗ ਸਕੇ ਕਿ ਜੇਕਰ ਕਿਸੇ ਥਾਣੇ 'ਚ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਕਰਵਾਈ ਗਈ ਹੈ ਤਾਂ ਦੋਵਾਂ ਲਾਸ਼ਾਂ ਦੀ ਸ਼ਨਾਖਤ ਕੀਤੀ ਜਾ ਸਕੇ |

#crime

sourceABPnews