:

ਹੁਣ ਫਿਰ ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ, ਦੇਸ਼ ਭਰ 'ਚ ਪੈਟਰੋਲ ਪੰਪ ਰਹਿਣਗੇ ਬੰਦwww.samacharpunjab.com


ਦੇਸ਼ ਭਰ ਦੇ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ (ਪੀਪੀਡੀਏਪੀ) ਨੇ ਹੁਣ 22 ਫਰਵਰੀ ਨੂੰ ਪੈਟਰੋਲ ਪੰਪ ਬੰਦ ਕਰਨ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪੈਟਰੋਲ ਪੰਪ ਡੀਲਰਜ਼ ਹੁਣ 29 ਫਰਵਰੀ ਨੂੰ ਹੜਤਾਲ ਕਰਨਗੇ।ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰਾਂ ਨੇ ਤੇਲ ਕੰਪਨੀ ਦੇ ਡਾਇਰੈਕਟਰ ਜਤਿੰਦਰ ਕੁਮਾਰ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵੀ ਬੇਸਿੱਟਾ ਰਹੀ। ਇਸ ਬੈਠਕ 'ਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੱਲੋਂ ਕਮਿਸ਼ਨ ਵਧਾਉਣ ਦੀ ਮੁੱਖ ਮੰਗ ਰੱਖੀ ਗਈ ਸੀ ਪਰ ਇਸ ਦਾ ਹੱਲ ਨਹੀਂ ਹੋਇਆ। ਹੁਣ ਪੈਟਰੋਲ ਪੰਪ ਡੀਲਰਜ਼ ਦਾ ਕਮਿਸ਼ਨ ਵਧਾਉਣ ਦੀ ਅੰਤਿਮ ਮੰਗ ਨੂੰ ਲੈ ਕੇ 22 ਫਰਵਰੀ ਨੂੰ ਮੁੰਬਈ ਵਿਖੇ ਮੀਟਿੰਗ ਤੈਅ ਕੀਤੀ ਗਈ ਹੈ।ਚੰਡੀਗੜ੍ਹ 'ਚ ਹੋਈ ਮੀਟਿੰਗ ਵਿੱਚ ਦੋਆਬਾ ਪ੍ਰਧਾਨ ਪਰਮਜੀਤ ਸਿੰਘ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਣਜੀਤ ਸਿੰਘ ਗਾਂਧੀ, ਚੇਅਰਮੈਨ ਅਸ਼ੋਕ ਸਚਦੇਵਾ, ਸਕੱਤਰ ਮਨਜੀਤ ਸਿੰਘ, ਬੌਬੀ ਛਾਬੜਾ ਅਤੇ ਰੋਹਿਤ ਮਹਿਰਾ ਸਮੇਤ ਪੰਜਾਬ ਦੇ ਅਧਿਕਾਰੀ ਹਾਜ਼ਰ ਸਨ।ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਕਿਹਾ ਕਿ ਮੁੰਬਈ ਵਿੱਚ ਹੋਣ ਵਾਲੀ ਮੀਟਿੰਗ 'ਤੇ ਸਾਡੀਆਂ ਨਜ਼ਰਾਂ ਹਨ। ਜੇਕਰ 22 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਵੀ ਕੋਈ ਫੈਸਲਾ ਨਹੀਂ ਲਿਆ ਗਿਆ ਤਾਂ ਫਿਰ ਸਰਕਾਰ ਇਸ ਦੀ ਜ਼ਿੰਮੇਵਾਰ ਆਪ ਹੋਵੇਗੀ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕਮਿਸ਼ਨ ਨਾ ਵਧਾਇਆ ਗਿਆ ਤਾਂ 29 ਫਰਵਰੀ ਨੂੰ ਦੇਸ਼ ਭਰ ਦੇ ਪੈਟਰੋਲ ਪੰਪਾਂ 'ਤੇ ਹੜਤਾਲ ਕੀਤੀ ਜਾਵੇਗੀ। ਵੇਰਵਾ ਰਿਪੋਰਟ