ਸ਼ੰਬੂ ਬਾਰਡਰ ਤੇ ਬੈਠੇ ਕਿਸਾਨਾਂ ਨੂੰ ਲੈ ਕੇ ਆਈ ਵੱਡੀ ਖਬਰ, ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਵਿੱਚ ਹੋਵੇਗੀ ਸੁਣਵਾਈ www.samacharpunjab.com
- Repoter 11
- 13 Jul, 2024 04:15
ਸ਼ੰਬੂ ਬਾਰਡਰ ਤੇ ਬੈਠੇ ਕਿਸਾਨਾਂ ਨੂੰ ਲੈ ਕੇ ਆਈ ਵੱਡੀ ਖਬਰ, ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਵਿੱਚ ਹੋਵੇਗੀ ਸੁਣਵਾਈ
www.samacharpunjab.com
ਨਵੀਂ ਦਿੱਲੀ
ਇਸ ਸਾਲ ਫਰਵਰੀ ਤੋਂ ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਨੂੰ ਲੈ ਕੇ ਵੱਡੀ ਖਬਰ ਆਈ ਹੈ। ਕੁਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਇੱਕ ਹਫਤੇ ਦੇ ਅੰਦਰ ਅੰਦਰ ਸ਼ੰਬੂ ਬਾਰਡਰ ਨੂੰ ਖੋਲਿਆ ਜਾਵੇ।ਇਨਾ ਹੁਕਮਾਂ ਦੇ ਖਿਲਾਫ ਹਰਿਆਣਾ ਸਰਕਾਰ ਸੁਪਰੀਮ ਕੋਰਟ ਪਹੁੰਚ ਗਈ ਹੈ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੇ ਬਾਰਡਰ ਬੰਦ ਕੀਤੇ ਹਨ। ਜਦਕਿ ਹਾਈਕੋਰਟ ਵਿੱਚ ਜਾਚਿਕਾ ਦਾਇਰ ਕਰਨ ਵਾਲੇ ਵਕੀਲ ਦਾ ਕਹਿਣਾ ਸੀ ਕਿ ਕਿਸੇ ਨੂੰ ਰਾਜਧਾਨੀ ਵਿੱਚ ਜਾਣ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ। ਬਾਰਡਰ ਖੁੱਲਣਗੇ ਜਾਂ ਬੰਦ ਰਹਿਣਗੇ ਇਸ ਦਾ ਫੈਸਲਾ ਹੁਣ ਸੁਪਰੀਮ ਕੋਰਟ ਕਰੇਗਾ। ਦੱਸ ਦਈਏ ਕਿ ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਵੀ ਇਸ ਮੁੱਦੇ ਨੂੰ ਲੈ ਕੇ ਟਿੱਪਣੀ ਕੀਤੀ ਸੀ ਕਿ ਕਿਸੇ ਵੀ ਰੋਡ ਨੂੰ ਕਿਵੇਂ ਬੰਦ ਰੱਖਿਆ ਜਾ ਸਕਦਾ ਹੈ।