ਦੁਖਦਾਈ ਖਬਰ– ਨਹੀਂ ਰਹੇ ਅਰਥ ਸ਼ਾਸਤਰੀ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ
- Repoter 11
- 26 Dec, 2024 16:39
ਦੁਖਦਾਈ ਖਬਰ– ਨਹੀਂ ਰਹੇ ਅਰਥ ਸ਼ਾਸਤਰੀ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ
ਨਵੀਂ ਦਿੱਲੀ
ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ, ਰਿਜਰਵ ਬੈਂਕ ਦੇ ਸਾਬਕਾ ਗਵਰਨਰ ਜਨਰਲ ਅਤੇ ਭਾਰਤ ਦੇ ਮਾਨਯੋਗ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ (92) ਅਕਾਲ ਚਲਾਣਾ ਕਰ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ ਦਿੱਲੀ ਦੇ ਏਮਜ ਹਸਪਤਾਲ ਵਿੱਚ ਭਰਤੀ ਸਨ। ਰਾਤ ਨੂੰ ਉਹਨਾਂ ਨੇ ਅੰਤਿਮ ਸਾਹ ਲਿਆ। ਡਾਕਟਰਾਂ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਡਾਕਟਰ ਮਨਮੋਹਨ ਸਿੰਘ 10 ਸਾਲਾਂ ਤੱਕ ਸਾਲ 2004 ਤੋਂ ਲੈ ਕੇ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ 1992 ਵਿੱਚ ਵੱਡੇ ਆਰਥਿਕ ਸੁਧਾਰਾਂ ਦੇ ਸਮੇਂ ਉਹ ਦੇਸ਼ ਦੇ ਵਿੱਤ ਮੰਤਰੀ ਸਨ ਅਤੇ ਇਸ ਲਈ ਉਹਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਹੈ। ਕਈ ਦਿਨਾਂ ਤੋਂ ਉਹਨਾਂ ਦੀ ਸਿਹਤ ਖਰਾਬ ਚੱਲ ਰਹੀ ਸੀ। ਅੱਜ ਸ਼ਾਮ ਨੂੰ ਉਹਨਾਂ ਦੀ ਸਿਹਤ ਕੁਝ ਜਿਆਦਾ ਹੀ ਵਿਗੜ ਗਈ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਸੀ। ਕੁਝ ਸਮਾਂ ਪਹਿਲਾਂ ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਹਸਪਤਾਲ ਵਿੱਚ ਪਹੁੰਚ ਗਏ ਸਨ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਕਰਨਾਟਕ ਵਿੱਚ ਚੱਲ ਰਹੀ ਹੈ। ਸਾਰੀਆਂ ਮੀਟਿੰਗਾਂ ਰੱਦ ਕਰਕੇ ਕਾਂਗਰਸ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦਿੱਲੀ ਵੱਲ ਰਵਾਨਾ ਹੋ ਗਏ ਸਨ। ਪ੍ਰਿਅੰਕਾ ਗਾਂਧੀ ਦੇ ਪਤੀ ਰਾਵਟ ਵਾਡਰਾ ਨੇ ਪਹਿਲਾਂ ਡਾਕਟਰ ਮਨਮੋਹਨ ਸਿੰਘ ਦੀ ਮੌਤ ਦੀ ਖਬਰ ਦੀ ਖਬਰ ਦੀ ਪੋਸਟ ਐਕਸ ਤੇ ਸ਼ੇਅਰ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਉਸ ਨੂੰ ਡਿਲੀਟ ਕਰ ਦਿੱਤਾ ਸੀ। ਉਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸਨ ਕਿ ਡਾਕਟਰ ਮਨਮੋਹਨ ਸਿੰਘ ਆਖਰੀ ਸਾਹਾਂ ਤੇ ਹਨ। ਉਹ ਆਪਣੇ ਸ਼ਾਂਤ ਸੁਭਾਅ ਗਰਾਊਂਡ ਤੋਂ ਉੱਠ ਕੇ ਉੱਪਰ ਪਹੁੰਚਣ ਵਾਲੇ ਆਗੂ ਦੇ ਤੌਰ ਤੇ ਹਮੇਸ਼ਾ ਯਾਦ ਰੱਖੇ ਜਾਣਗੇ।
ਇਲਾਜ ਦੇ ਦੌਰਾਨ ਡਾਕਟਰ ਮਨਮੋਹਨ ਸਿੰਘ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਸਾਂਝਾ, ਕਿਹਾ ਉਹਨਾਂ ਨੇ ਲੋਕਾਂ ਦਾ ਜੀਵਨ ਸਧਾਰਨ ਲਈ ਕੰਮ ਕੀਤਾ
ਦਿੱਲੀ ਦੇ ਏਮਸ ਹਸਪਤਾਲ ਨੇ ਬੁਲਟਿਨ ਜਾਰੀ ਕਰਕੇ ਕੀਤੀ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਮੌਤ ਦੀ ਪੁਸ਼ਟੀ
ਡਾਕਟਰ ਮਨਮੋਹਨ ਸਿੰਘ ਦੀਆਂ ਜੀਵਨ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ
(ਸੋਰਸ ਦੈਨਿਕ ਭਾਸਕਰ)