- BREAKING-ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਪਾਕਿਸਤਾਨ 'ਚ ਰਚੀ ਸੀ ਸਾਜ਼ਿਸ਼, ਪੁਲਿਸ ਨੇ ਕੀਤਾ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼, ਕੌਣ ਸਨ ਨਿਸ਼ਾਨੇ 'ਤੇ?
- Repoter 11
- 18 Oct, 2023 00:29
- BREAKING-ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਪਾਕਿਸਤਾਨ 'ਚ ਰਚੀ ਸੀ ਸਾਜ਼ਿਸ਼, ਪੁਲਿਸ ਨੇ ਕੀਤਾ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼, ਕੌਣ ਸਨ ਨਿਸ਼ਾਨੇ 'ਤੇ?
ਚੰਡੀਗੜ੍ਹ (ਪੰਜਾਬ) 18/10/2023
ਪੰਜਾਬ ਪੁਲਿਸ ਨੇ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦਾ ਨਿਸ਼ਾਨਾ ਪੰਜਾਬ ਦੇ ਕੁਝ ਵੱਡੇ ਚਿਹਰਿਆਂ ਨੂੰ ਮਾਰ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਸੀ। ਪਾਕਿਸਤਾਨ ਤੋਂ ਇਸ ਦੀ ਸਾਜ਼ਿਸ਼ ਰਚੀ ਗਈ ਸੀ। ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਚਾਰ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਚਾਰੇ ਪਾਕਿਸਤਾਨ ਵਿੱਚ ਲੁਕੇ ਕੇਐਲਐਫ ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਕਰੀਬੀ ਹਨ। ਉਸ ਦੇ ਸਬੰਧ ਅਮਰੀਕਾ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਨਾਲ ਹੋਣ ਦਾ ਵੀ ਖੁਲਾਸਾ ਹੋਇਆ ਹੈ। ਨਿਸ਼ਾਨਾ ਮਸ਼ਹੂਰ ਹਸਤੀਆਂ ਦਾ ਕਤਲ ਸੀ। ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਰਾਜਾ ਬੈਂਸ ਵਾਸੀ ਬਟਾਲਾ, ਬਾਵਾ ਸਿੰਘ ਵਾਸੀ ਪਿੰਡ ਲੁੱਧਰ (ਅੰਮ੍ਰਿਤਸਰ), ਗੁਰਕ੍ਰਿਪਾਲ ਸਿੰਘ ਉਰਫ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦਾ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਰਿੰਦਾ ਅਤੇ ਹੈਪੀ ਨੇ ਸੂਬੇ ਦੀਆਂ ਕੁਝ ਪ੍ਰਮੁੱਖ ਸ਼ਖਸੀਅਤਾਂ ਦੇ ਯੋਜਨਾਬੱਧ ਤਰੀਕੇ ਨਾਲ ਕਤਲ ਦੀ ਯੋਜਨਾ ਬਣਾਈ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਿਕਰਮਜੀਤ ਨੇ ਸਤੰਬਰ 2023 ਦੇ ਆਖਰੀ ਹਫਤੇ ਰੇਕੀ ਵੀ ਕੀਤੀ ਸੀ।