:

ਤਰਨਜੀਤ ਸਿੰਘ ਸੰਧੂ ਭਾਜਪਾ 'ਚ ਹੋਏ ਸ਼ਾਮਲ, ਅੰਮ੍ਰਿਤਸਰ ਤੋਂ ਹੋਣਗੇ ਉਮੀਦਵਾਰ ?www.samacharpunjab.com


ਤਰਨਜੀਤ ਸਿੰਘ ਸੰਧੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕਿਹਾ ਜਾ ਰਿਹਾ ਹੈ ਕਿ ਉਹ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਜ਼ਿਕਰ ਕਰ ਦਈਏ ਕਿ ਤਰਨਜੀਤ ਸਿੰਘ ਯੂਐਸ ਵਿੱਚ ਭਾਰਤ ਦੇ ਸਾਬਕਾ ਸਫੀਰ ਰਹਿ ਚੁੱਕੇ ਹਨ। ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿੱਪ ਵਿੱਚ ਕੰਮ ਕੀਤਾ ਹੈ। ਖ਼ਾਸ ਕਰਕੇ ਅਮਰੀਕਾ ਤੇ ਸ੍ਰੀਲੰਕਾ ਦੇ ਨਾਲ, ਅੱਜ ਵਿਕਾਸ ਦੀ ਬਹੁਤ ਜ਼ਰੂਰਤ ਹੈ ਤੇ ਇਹ ਵਿਕਾਸ ਅੰਮ੍ਰਿਤਸਰ ਤੱਕ ਵੀ ਪਹੁੰਚਣਾ ਚਾਹੀਦਾ ਹੈ। ਇਸ ਲਈ ਮੈਂ ਪਾਰਟੀ ਪ੍ਰਧਾਨ, ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹੈ ਜਿਨ੍ਹਾਂ ਨੇ ਮੈਨੂੰ ਦੇਸ਼ ਦੀ ਸੇਵਾ ਦੇ ਲਈ ਨਵੇਂ ਰਾਹ ਉੱਤੇ ਜਾਣ ਲਈ ਪ੍ਰੇਰਿਤ ਕੀਤਾ ਹੈ।ਕਿਹਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਅੰਮ੍ਰਿਤਸਰ ਵਿੱਚ ਇੱਕ ਸਿੱਖ ਚਿਹਰੇ ਦੀ ਲੋੜ ਸੀ। ਸੰਧੂ ਦੀ ਪਛਾਣ ਇੱਕ ਸਾਫ ਸੁਥਰੇ ਅਕਸ ਵਾਲੇ ਵਿਅਕਤੀ ਵਾਲੀ ਬਣੀ ਹੋਈ ਹੈ ਇਸ ਦੇ ਨਾਲ ਹੀ ਇੱਕ ਰਾਜਦੂਤ ਹੋਣ ਦੇ ਨਾਤੇ ਉਨ੍ਹਾਂ ਦੇ ਐਨਆਰਆਈ ਦੇ ਨਾਲ ਚੰਗੇ ਸਬੰਧ ਹਨ। ਸੰਧੂ ਦਾ ਨਾਤਾ ਅੰਮ੍ਰਿਤਸਰ ਸ਼ਹਿਰ ਦੇ ਨਾਲ ਹੈ ਇਸ ਲਈ ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ।

#breakingnews

#samacharpunjab






sourceABPnews

ਤਾਜ਼ਾ ਖ਼ਬਰਾਂ
Gallery
Tags
Social Media